Thursday, November 21, 2024

ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ ਸਬੰਧੀ ਸਮਾਗਮ 31 ਜੁਲਾਈ ਤੋਂ 5 ਅਗਸਤ ਤੱਕ

ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਵਿਖੇ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੀ 32ਵੀਂ ਸਲਾਨਾ ਬਰਸੀ ਸਮਾਗਮਾਂ ਦੇ ਵਿਚਾਰ-ਵਟਾਂਦਰੇ ਲਈ ਬਣਾਈ ਗਈ ਸਲਾਹਾਕਾਰ ਕਮੇਟੀ ਦੀ ਮੀਟਿੰਗ ਪਿੰਗਲਵਾੜਾ ਮੁੱਖ ਦਫ਼ਤਰ ਵਿਖੇ ਪਿੰਗਲਵਾੜਾ ਸੋਸਾਇਟੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਅਤੇ ਮੈਂਬਰਾਂ ਦੀ ਰਹਿਨੁਮਾਈ ਹੇਠ ਹੋਈ।ਡਾ. ਇੰਦਰਜੀਤ ਕੌਰ ਨੇ ਇਸ ਸਮੇਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ 31 ਜੁਲਾਈ ਤੋਂ 5 ਅਗਸਤ 2024 ਨੂੰ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਈ ਜਾ ਰਹੀ ਹੈ।ਜਿਸ ਦੌਰਾਨ ਪਿੰਗਲਵਾੜੇ ਦੇ ਸਕੂਲੀ ਵਿਦਿਆਰਥੀਆਂ ਅਤੇ ਮਰੀਜ਼ਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ, ਪਿੰਗਲਵਾੜਾ ਮਰੀਜ਼ਾਂ ਦੀਆਂ ਕਲਾ ਕਿਰਤਾਂ ਦੀ ਪ੍ਰਦਰਸ਼ਨੀ, ਸਿਆਸੀ ਅਤੇ ਸਮਾਜਿਕ ਦਮਨ ਵਿਰੁੱਧ ਸੈਮੀਨਾਰ, ਖੂਨਦਾਨ ਕੈਂਪ, ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਅੰਮ੍ਰਿਤਸਰ ਵਿੱਚ ਲਾਵਾਰਸ ਮਰੀਜ਼ਾਂ ਲਈ ਸਪੈਸ਼ਲ ਵਾਰਡ ਦਾ ਉਦਘਾਟਨ ਕੀਤਾ ਜਾਵੇਗਾ।ਪਰਮਿੰਦਰਜੀਤ ਸਿੰਘ ਭੱਟੀ ਮੁੱਖ ਪ੍ਰਸ਼ਾਸਕ ਪਿੰਗਲਵਾੜਾ ਨੇ ਸੰਸਥਾ ਵੱਲੋਂ ਚੱਲ ਰਹੇ ਕੰਮਾਂ ਬਾਰੇ ਦੱਸਿਆ ਅਤੇ ਸਾਰੀ ਸੰਗਤ ਨੂੰ ਬਰਸੀ ਸਮਾਗਮਾਂ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ ।
ਇਸ ਮੌਕੇ ਮੁਖਤਾਰ ਸਿੰਘ ਗੋਰਾਇਆ ਆਨਰੇਰੀ ਸਕੱਤਰ, ਡਾ. ਜਗਦੀਪਕ ਸਿੰਘ ਮੀਤ ਪ੍ਰਧਾਨ ਪਿੰਗਲਵਾੜਾ, ਰਾਜਬੀਰ ਸਿੰਘ ਜੀ ਮੈਂਬਰ ਪਿੰਗਲਵਾੜਾ, ਤਿਲਕ ਰਾਜ ਜਨਰਲ ਮੈਨੇਜਰ, ਡਾ. ਇੰਦਰਜੀਤ ਸਿੰਘ (ਰੇਨੂੰ), ਯੋਗੇਸ਼ ਸੂਰੀ, ਹਰਪਾਲ ਸਿੰਘ ਸੰਧੂ ਕੇਅਰ ਟੇਕਰ, ਗੁਲਸ਼ਨ ਰੰਜਨ ਮੈਡੀਕਲ ਸੋਸ਼ਲ ਵਰਕਰ, ਦਲਵਿੰਦਰ ਸਿੰਘ, ਗੁਰਮੀਤ ਸਿੰਘ (ਜਨਰਲ ਸਟੋਰ) ਅਤੇ ਜਗਪ੍ਰੀਤ ਸਿੰਘ ਆਦਿ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …