Sunday, December 22, 2024

ਪ੍ਰਸਿੱਧ ਗਾਇਕ ਮੁਹੰਮਦ ਰਫ਼ੀ ਦੀ 100ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ‘ਸੁਰ ਉਤਸਵ 2024’ ਦਾ ਆਗਾਜ਼

ਅੰਮ੍ਰਿਤਸਰ, 21 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਤੀਸਰਾ ‘ਸੁਰ ਉਤਸਵ 2024’ ਦਾ ਉਦਘਾਟਨ ਮੁੱਖ ਮਹਿਮਾਨ ਡੀ.ਆਈ.ਜੀ ਬਾਰਡਰ ਰੇਂਜ਼ ਰਾਕੇਸ਼ ਕੌਸ਼ਲ, ਵਿਰਸਾ ਵਿਹਾਰ ਦੇ ਸਕੱਤਰ ਰਮੇਸ਼ ਯਾਦਵ, ਭੁਪਿੰਦਰ ਸਿੰਘ ਸੰਧੂ, ਗੁਰਦੇਵ ਸਿੰਘ ਮਹਿਲਾਂਵਾਲਾ, ਕੁਲਬੀਰ ਸਿੰਘ ਸੂਰੀ, ਗਾਇਕ ਹਰਿੰਦਰ ਸੋਹਲ, ਰਾਣਾ ਪ੍ਰਤਾਪ ਸ਼ਰਮਾ, ਡਾ. ਕਰਮਜੀਤ ਗਿੱਲ, ਦਲਜੀਤ ਅਰੋੜਾ ਆਦਿ ਨੇ ਸ਼ਮਾ ਰੋਸ਼ਨ ਕਰਕੇ ਕੀਤਾ।ਇਸ ਤੋਂ ਪਹਿਲਾ ਵਿਰਸਾ ਵਿਹਾਰ ਦੇ ਵਿਹੜੇ ਵਿੱਚ ਮੁਹੰਮਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦਾ ਹਾਰ ਪਾਇਆ ਗਿਆ।ਸੁਰ ਉਤਸਵ ਦਾ ਪਹਿਲਾ ਦਿਨ ਬਾਲੀਵੁਡ ਜਗਤ ਦੇ ਸੁਪ੍ਰਸਿੱਧ ਗਾਇਕ ਜਨਾਬ ਮੁਹੰਮਦ ਰਫ਼ੀ ਅਤੇ ਸੰਗੀਤਕਾਰ ਓ.ਪੀ ਨਈਅਰ ਸਾਹਿਬ ਨੂੰ ਸਮਰਪਿਤ ਕੀਤਾ ਗਿਆ।ਇਸ ਸੰਗੀਤਮਈ ਸ਼ਾਮ ਦੇ ਗਾਇਕ ਡਾ. ਅਮਿਤ ਧਵਨ, ਡਾ. ਹਰਪ੍ਰੀਤ ਸਿੰਘ, ਡਾ. ਦਮਨਦੀਪ ਸਿੰਘ, ਡਾ. ਗੁਰਪ੍ਰੀਤ ਛਾਬੜਾ, ਡਾ. ਨਵਨੀਤ ਗੁਰਦਾਸਪੁਰ, ਦਵਿੰਦਰ ਖੋਸਲਾ, ਡਾ. ਸੰਗੀਤਾ ਉੱਪਲ, ਡਾ. ਨਵਨੀਤ, ਪਵਨ ਕੁਮਾਰ ਨੇ ਗੀਤ ਪੇਸ਼ ਕੀਤੇ।
ਇਸ ਮੌਕੇ ਜਗਦੀਪ ਹੀਰ, ਸਾਵਨ ਵੇਰਕਾ, ਬਿਕਰਮ ਬਿੰਨੀ, ਮਨਪ੍ਰੀਤ ਸੋਹਲ, ਸੁਖਵੰਤ ਸਿੰਘ, ਸਾਹਿਲ ਸ਼ਰਮਾ ਆਦਿ ਸਮੇਤ ਵੱਡੀ ਗਿਣਤੀ ‘ਚ ਦਰਸ਼ਕ ਅਤੇ ਸੰਗੀਤ ਪ੍ਰੇਮੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …