ਅੰਮ੍ਰਿਤਸਰ, 22 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਜਿਲ੍ਹਾ ਇਕਾਈ ਅੰਮ੍ਰਿਤਸਰ ਦੀ ਚੋਣ ਸੰਬੰਧੀ ਮੀਟਿੰਗ ਮਨਦੀਪ ਸਿੰਘ ਚੌਹਾਨ ਸੂਬਾ ਐਡੀਸ਼ਨਲ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਵਿਚ ਸਰਵਸੰਮਤੀ ਨਾਲ ਸੰਦੀਪ ਅਰੋੜਾ ਨੂੰ ਜਿਲ੍ਹਾ ਪ੍ਰਧਾਨ, ਗੁਰਮੁੱਖ ਸਿੰਘ ਨੂੰ ਜਿਲ੍ਹਾ ਜਨਰਲ ਸਕੱਤਰ, ਤਜਿੰਦਰ ਸਿੰਘ ਛੱਜਲਵੱਡੀ ਨੂੰ ਜਿਲ੍ਹਾ ਖਜਾਨਚੀ ਅਤੇ ਸ਼੍ਰੀਮਤੀ ਪ੍ਰੋਮਿਲਾ ਕੁਮਾਰੀ ਨੂੰ ਮਹਿਲਾ ਵਿੰਗ ਦੀ ਪ੍ਰਧਾਨ ਚੁਣਿਆ ਗਿਆ ਹੈ।ਇਸ ਦੇ ਨਾਲ ਬਾਕੀ ਅਹੁੱਦਿਆਂ ਦੀ ਵੰਡ ਵੀ ਮੋਕੇ ‘ਤੇ ਹੀ ਕਰ ਦਿੱਤੀ ਗਈ।ਇਸ ਮੌਕੇ ਸਮੂਹ ਸਟਾਫ ਵਲੋਂ ਨਵੀ ਚੁਣੀ ਗਈ ਟੀਮ ਨੂੰ ਵਧਾਈਆਂ ਦਿੱਤੀਆਂ ਗਈਆਂ ਤੇ ਮੂੰਹ ਮਿੱਠਾ ਕਰਵਾਇਆ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …