Saturday, October 3, 2026

ਅਕਾਲ ਅਕੈਡਮੀ ਉੱਭਿਆਂ ਵਿਖੇ ਕਰਵਾਇਆ ਇੰਟਰ-ਹਾਊਸ ਫੁਟਬਾਲ ਟੂਰਨਾਮੈਂਟ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ ਬੜੂ ਸਾਹਿਬ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆਂ ਵਿਖੇ ਸ਼ਨੀਵਾਰ ਨੂੰ ਇੰਟਰ-ਹਾਊਸ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਦੌਰਾਨ ਲੜਕੀਆਂ ਦੇ ਮੁਕਾਬਲਿਆਂ ਵਿੱਚ ਅਜੈ ਹਾਊਸ ਨੇ ਪਹਿਲਾ ਸਥਾਨ, ਅਤੁੱਲ ਹਾਊਸ ਨੇ ਦੂਜਾ ਅਤੇ ਅਮੁੱਲ ਹਾਊਸ ਨੇ ਤੀਜਾ ਤੇ ਅਭੈ ਹਾਊਸ ਨੇ ਚੌਥਾ ਸਥਾਨ ਪ੍ਰਾਪਤ ਕੀਤਾ।ਲੜਕਿਆਂ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅਜੈ ਹਾਊਸ ਨੇ, ਦੂਜਾ ਅਭੈ ਹਾਊਸ, ਤੀਜਾ ਅਤੁੱਲ ਹਾਊਸ ਅਤੇ ਚੌਥਾ ਸਥਾਨ ਅਮੁੱਲ ਹਾਊਸ ਨੇ ਹਾਸਲ ਕੀਤਾ।ਪ੍ਰਿੰਸੀਪਲ ਗੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਖੇਡਾਂ ਵਿੱਚ ਵਧ ਤੋਂ ਵਧ ਮਿਹਨਤ ਕਰਕੇ ਉਪਲੱਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਖੇਡਾਂ ਸਾਡਾ ਤਨ ਤੇ ਮਨ ਸਿਹਤਮੰਦ ਰੱਖਦੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਂਦੀਆਂ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …