Sunday, December 22, 2024

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਵਿਸ਼ਵ ਪੇਪਰ ਬੈਗ’ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 22 ਜੁਲਾਈ ( ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਸਟ ਪੰਜਾਬ ਗਰਲਜ਼ ਐਨ.ਸੀ.ਸੀ ਦੇ ਕੈਡਿਟਾਂ ਵੱਲੋਂ ਪਲਾਸਟਿਕ ਦੀ ਬਜ਼ਾਏ ਕਾਗਜ਼ੀ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ‘ਵਿਸ਼ਵ ਪੇਪਰ ਬੈਗ’ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਕਾਗਜ਼ਾਂ ਦੇ ਬੈਗ ਤਿਆਰ ਕਰਕੇ ਖੂਬਸੂਰਤ ਡਿਜ਼ਾਈਨਾਂ ਦਾ ਪ੍ਰਦਰਸ਼ਨ ਕੀਤਾ।ਸ੍ਰੀਮਤੀ ਨਾਗਪਾਲ ਨੇ ਕਿਹਾ ਪਲਾਸਟਿਕ ਦੇ ਲਿਫ਼ਾਫ਼ੇ ਵਾਤਾਵਰਣ ਤੇ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ।ਇਸ ਮੌਕੇ ਕੈਡਿਟਾਂ ਦੁਆਰਾ ਕਾਗਜ਼ ਦੇ ਲਿਫ਼ਾਫ਼ੇ ਬਣਾਏ ਗਏ ਅਤੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਸਬੰਧੀ ਭਾਸ਼ਣ ਤੇ ਕਵਿਤਾ ਦਾ ਉਚਾਰਣ ਵੀ ਕੀਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …