ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਅੱਜ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ
ਕਲੀਨਿਕ ਦਾ ਉਦਘਾਟਨ ਕੀਤਾ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।ਸੂਬੇ ਵਿੱਚ ਖੋਹਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰਆਤ ਹੈ।ਉਨਾਂ ਨੇ ਦੱਸਿਆ ਕਿ ਜਿਲ੍ਹੇ ਵਿੱਚ ਇਸ ਵੇਲੇ 60 ਆਦਮੀ ਕਲੀਨਿਕ ਕੰਮ ਕਰ ਰਹੇ ਸਨ, ਜਦਕਿ 12 ਆਮ ਆਦਮੀ ਕਲੀਨਿਕਾਂ ਦੀ ਆਰੰਭਤਾ ਅੱਜ ਕਰ ਦਿੱਤੀ ਗਈ ਹੈ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਰੀਰਕ ਸਮੱਸਿਆ ਵੇਲੇ ਇਹਨਾਂ ਕਲੀਨਿਕਾਂ ਤੱਕ ਪਹੁੰਚ ਕਰਨ, ਜਿਥੇ ਤੇ ਤਜ਼ਰਬੇਕਾਰ ਸਟਾਫ ਦੇ ਨਾਲ-ਨਾਲ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਬਿਲਕੁੱਲ ਮੁਫਤ ਦਿੱਤੀ ਜਾਂਦੀ ਹੈ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media