Thursday, November 21, 2024

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਇਕੱਤਰਤਾ

ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਗਿਆਨ ਦੀ ਛੜੀ ਨਾਲ ਵਿਦਿਆ ਦਾ ਦਾਨ ਬਖਸ਼ਣ ਵਾਲੇ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ ਸਿੱਖ ਜਗਤ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵਲੋਂ 4 ਅਗਸਤ 2024 ਦਿਨ ਐਤਵਾਰ ਨੂੰ ਸ਼ਾਮ 4:30 ਵਜੇ ਤੋਂ ਰਾਤ 9:30 ਵਜੇ ਤੱਕ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਚੀਫ਼ ਖ਼ਾਲਸਾ ਦੀਵਾਨ ਦੇ ਕਾਨਫਰੰਸ ਹਾਲ ‘ਚ ਇਕ ਵਿਸ਼ੇਸ਼ ਇਕੱਤਰਤਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਦੱਸਿਆ ਕਿ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਇੱਕ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਦੀਵਾਨ ਵਲੋਂ ਅਜਿਹੇ ਉਪਰਾਲਿਆਂ ਨਾਲ ਸਿੱਖ ਵਿਰਸੇ ਤੋਂ ਦੂਰ ਹੁੰਦੀ ਜਾ ਰਹੀ ਨਵੀਂ ਪਨੀਰੀ ਨੂੰ ਸਿੱਖੀ ਜੀਵਨ-ਜਾਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਹਨ।ਉਨਾਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਮੁੱਖੀ ਕਾਰ ਸੇਵਾ ਖਡੂਰ ਸਾਹਿਬ ਵਾਲੇ ਸੰਤ ਬਾਬਾ ਸੇਵਾ ਸਿੰਘ ਜੀ, ਮੁੱਖ ਸੇਵਾਦਾਰ ਭੂਰੀ ਸੰਪਰਦਾ ਬਾਬਾ ਕਸ਼ਮੀਰ ਸਿੰਘ ਵਿਸ਼ੇਸ਼ ਤੌਰ ‘ਤੇ ਪੁੱਜਣਗੇ।ਉੱਘੀਆਂ ਧਾਰਮਿਕ ਅਤੇ ਸਮਾਜਿਕ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਸਕੂਲ ਪ੍ਰਬੰਧਕਾਂ ਨੂੰ ਕੀਰਤਨ ਦਰਬਾਰ ਦੌਰਾਨ ਅਨੁਸਾਸ਼ਨ ਅਤੇ ਸਫਾਈ ਦਾ ਧਿਆਨ ਰੱਖਣ, ਫਸਟਏਡ, ਅਤੇ ਸੁਰੱਖਿਅਤ ਪਾਰਕਿੰਗ ਸੁਵਿਧਾ ਦੇ ਖਾਸ ਪ੍ਰਬੰਧ ਕਰਨ ਦੀ ਹਦਾਇਤ ਦਿੱਤੀ।
ਦੀਵਾਨ ਦੇ ਕਾਰਜਕਾਰੀ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਦੱਸਿਆ ਕਿ ਭਾਈ ਗੁਰਇਕਬਾਲ ਸਿੰਘ ਜੀ (ਬੀਬੀ ਕੌਲਾਂ ਜੀ ਭਲਾਈ ਕੇਂਦਰ), ਹਜ਼ੂਰੀ ਰਾਗੀ ਜੱਥਾ ਸ੍ਰੀ ਹਰਿਮੰਦਰ ਸਾਹਿਬ ਭਾਈ ਰਵਿੰਦਰ ਸਿੰਘ, ਰਾਗੀ ਜੱਥਾ ਭਾਈ ਅਮਰਜੀਤ ਸਿੰਘ ਪਟਿਆਲਾ ਦੇ ਕੀਰਤਨੀ ਜੱਥੇ ਸ਼ਬਦ ਕੀਰਤਨ ਦੀ ਹਾਜ਼ਰੀ ਭਰਨਗੇ।ਰਾਗ ਦਰਬਾਰ ਲਈ ਦੋ ਸਟੇਜ਼ਾਂ ਲਗਾਈਆਂ ਜਾਣਗੀਆਂ।ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀਆ ਵੱਖ-ਵੱਖ ਟੀਮਾਂ, ਸੈਂਟਰਲ ਖ਼ਾਲਸਾ ਯਤੀਮਖਾਨਾ ਅਤੇ ਬੀਬੀ ਪ੍ਰਭਜੋਤ ਕੌਰ ਜੀ.ਟੀ.ਰੋਡ ਸਕੂਲ ਕੀਰਤਨੀ ਜੱਥੇ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।ਗੁਰਮਤਿ ਸਤਿਸੰਗ ਸਭਾ, ਸੁਖਮਨੀ ਸੇਵਾ ਸੁਸਾਇਟੀ, ਸ੍ਰੀ ਅੰਮ੍ਰਿਤਸਰ ਸੇਵਕ ਸਭਾ ਅਤੇ ਵਾਹਿਗੁਰੂ ਸਿਮਰਨ ਸੇਵਾ ਸੁਸਾਇਟੀ ਦੀ ਮਦਦ ਨਾਲ ਇਸ ਕੀਰਤਨ ਦਰਬਾਰ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।
ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਵਾਟਰ ਪਰੂਫ ਪੰਡਾਲ ਵਿੱਚ ਸੰਗਤਾਂ ਦੀ ਸਹੂਲਤ ਲਈ ਏ.ਸੀ ਵੀ ਲਗਾਏ ਜਾ ਰਹੇ ਹਨ।ਲੰਗਰ ਦੌਰਾਨ ਜੂਠੇ ਪੱਤਲਾਂ ਦੀ ਸੇਵਾ ਏਕਜੋਤ ਲੰਗਰ ਸੁਸਾਇਟੀ ਵੱਲੋਂ ਕਰਵਾਈ ਜਾਵੇਗੀ।
ਇਸ ਮੋਕੇ ਕੁਲਜੀਤ ਸਿੰਘ ਸਾਹਨੀ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ. ਅਮਰਜੀਤ ਸਿੰਘ ਦੂਆ, ਤਜਿੰਦਰ ਸਿੰਘ ਸਰਦਾਰ ਪਗੜੀ ਹਾਊਸ, ਪ੍ਰੋ. ਵਰਿਆਮ ਸਿੰਘ, ਤਰਲੋਚਨ ਸਿੰਘ, ਹਰਮਨਜੀਤ ਸਿੰਘ, ਅਵਤਾਰ ਸਿੰਘ ਘੁੱਲਾ, ਇੰਦਰਜੀਤ ਸਿੰਘ ਅੜੀ, ਡਾਇਰੈਕਟਰ ਓਪਰੇਸ਼ਨਜ਼ ਡਾ. ਅੰਮ੍ਰਿਤਪਾਲ ਸਿੰਘ ਚਾਵਲਾ, ਅੰਡਰ ਸੈਕਟਰੀ ਹਰਭਜਨ ਸਿੰਘ, ਪ੍ਰਿੰਸੀਪਲ ਸ੍ਰੀਮਤੀ ਕੰਵਲਪ੍ਰੀਤ ਕੌਰ, ਧਰਮ ਪ੍ਰਚਾਰ ਕਮੇਟੀ ਕੋਆਰਡੀਨੇਟਰ ਡਾ. ਜਸਵਿੰਦਰ ਕੌਰ ਮਾਹਲ ਆਦਿ ਹਾਜ਼ਰ ਸਨ।

 

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …