ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਨੇ ਆਸਟਰੇਲੀਆ-ਅਧਾਰਿਤ ਮਾਈਕ੍ਰੋਸਾਫਟ ਭਾਈਵਾਲ ਕੰਪਨੀ ਏ.ਓ.ਐਸ.ਸੀ ਟੈਕਨੌਲੋਜੀ `ਚ ਪਲੇਸਮੈਂਟ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ।ਇਹ ਕੰਪਨੀ ਐਪਲੀਕੇਸ਼ਨ ਅਤੇ ਸਾਫਟਵੇਅਰ ਡਿਵੈਲਪਮੈਂਟ ਵਿੱਚ ਵਿਆਪਕ ਹੱਲ ਪੇਸ਼ ਕਰਦੀ ਹੈ ਅਤੇ ਆਫਸ਼ੋਰ ਅਕਾਊਂਟਿੰਗ ਅਤੇ ਬੁਕ ਕੀਪਿੰਗ ਵਿੱਚ ਪੇਸ਼ੇਵਰ ਸੇਵਾਵਾਂ ਪ੍ਰਦਾਨ ਕਰਦੀ ਹੈ।ਕਾਲਜ ਪਲੇਸਮੈਂਟ ਡਰਾਈਵ ਦੌਰਾਨ ਭਰਤੀ ਪੈਨਲ ਵਲੋਂ 14 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਸੀ।ਜਿਸ ਵਿੱਚ ਤਕਨੀਕੀ ਟੈਸਟ ਅਤੇ ਐਚ.ਆਰ ਇੰਟਰਵਿਊ ਸ਼ਾਮਲ ਸੀ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ `ਤੇ ਵਧਾਈ ਦਿੱਤੀ ਅਤੇ ਡੀਨ ਪਲੇਸਮੈਂਟ ਮਨੋਜ ਪੁਰੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ।
Check Also
ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …