ਅੰਮ੍ਰਿਤਸਰ, 22 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਵਿਸ਼ੇਸ਼ ਸਹਿਯੋਗ ਨਾਲ ਪੰਜਾਬ ਵਿੱਚ ਜਨਮੇ ਅਦਾਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਤੀਸਰਾ ‘ਸੁਰ ਉਤਸਵ 2024’ ਦੇ ਦੂਜੇ ਦਿਨ ਮੁੱਖ ਮਹਿਮਾਨ ਹਰਪ੍ਰੀਤ ਸਿੰਘ ਆਈ.ਏ.ਐਸ ਅਤੇ ਡਾ. ਹਰਨੂਰ ਕੌਰ ਐਸ.ਡੀ.ਐਮ ਨੇ ਸ਼ਿਰਕਤ ਕੀਤੀ।ਸੁਰ ਉਤਸਵ ਦਾ ਦੂਜਾ ਦਿਨ ਅੱਜ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਜੋੜੀ ਕਲਿਆਣ ਜੀ ਤੇ ਆਨੰਦ ਜੀ ਨੂੰ ਸਮਰਪਿਤ ਕੀਤਾ।ਪ੍ਰੋਗਰਾਮ ਦੇ ਸੰਚਾਲਕ ਹਰਿੰਦਰ ਸੋਹਲ ਨੇ ਕਲਿਆਣ ਜੀ ਤੇ ਆਨੰਦ ਜੀ ਦੇ ਜੀਵਨ ਅਤੇ ਸੰਘਰਸ਼ ਭਰੀ ਜ਼ਿੰਦਗੀ ਬਾਰੇ ਦਰਸ਼ਕਾਂ ਨਾਲ ਸਾਂਝ ਪਾਈ।ਕਿਸ ਤਰ੍ਹਾਂ ਇਸ ਜੋੜੀ ਨੇ ਬਾਲੀਵੁੱਡ ਨੂੰ ਸੁਪਰਹਿਟ ਗੀਤ ਸੰਗੀਤ ਦਿੱਤੇ।ਇਸ ਸੰਗੀਤਮਈ ਸ਼ਾਮ ਦੇ ਗਾਇਕ ਜਸਪਿੰਦਰ ਸਿੰਘ, ਅਨਿਲ ਨਿਸਚਲ, ਸਾਵਨ ਵੇਰਕਾ, ਮਨਜੀਤ ਇੰਦਰ, ਅਮਰਦੀਪ ਸਿੰਘ, ਕੁਲਬੀਰ ਸਿੰਘ ਅਤੇ ਭੁਪਿੰਦਰ ਸਿੰਘ ਨੇ ਗੀਤ ਪੇਸ਼ ਕੀਤੇ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …