Friday, October 18, 2024

ਤਾਲਮੇਲ ਕਮੇਟੀ ਵਲੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਸੰਗਰੂਰ, 23 ਜੁਲਾਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਵਲੋਂ ਆਪਣਾ ਸਾਲਾਨਾ ਸਮਾਗਮ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 14 ਸਤੰਬਰ ਰਾਤਰੀ ਸਮੇਂ ਸ਼ਰਧਾ ਤੇ ਉਤਸ਼ਾਹ ਨਾਲ, ਸਥਾਨਿਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਆਯੋਜਿਤ ਕੀਤਾ ਜਾਵੇਗਾ।ਇਸ ਸਬੰਧੀ ਪਹਿਲੀ ਤਿਆਰੀ ਮੀਟਿੰਗ ਤਾਲਮੇਲ ਕਮੇਟੀ ਦੇ ਮੁਖੀ ਜਸਵਿੰਦਰ ਸਿੰਘ ਪ੍ਰਿੰਸ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ।ਇਸ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ, ਭਾਈ ਮਨਦੀਪ ਸਿੰਘ ਮੁਰੀਦ ਅਨੁਸਾਰ ਮੈਂਬਰਾਂ ਨਾਲ ਹੋਏ ਵਿਚਾਰ ਵਟਾਂਦਰੇ ਅਤੇ ਸੁਝਾਵਾਂ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ 14 ਸਤੰਬਰ ਦੀ ਰਾਤ 7.00 ਵਜੇ ਤੋਂ ਦੇਰ ਰਾਤ ਤੱਕ ਇਹ ਸਮਾਗਮ ਗੁਰਦੁਆਰਾ ਸਾਹਿਬ ਦੇ ਸਾਹਮਣੇ ਸੜਕ ‘ਤੇ ਖੁੱਲੇ ਪੰਡਾਲ ਵਿੱਚ ਹੋਵੇਗਾ।ਸੁਰਿੰਦਰ ਪਾਲ ਸਿੰਘ ਸਿਦਕੀ ਪੈ੍ਸ ਮੀਡੀਆ ਇੰਚਾਰਜ਼ ਨੇ ਦੱਸਿਆ ਕਿ ਇਸ ਮੌਕੇ ਜਸਵਿੰਦਰ ਸਿੰਘ ਪ੍ਰਿੰਸ ਸਮਾਗਮ ਕਨਵੀਨਰ ਦੀ ਨਿਗਰਾਨੀ ਅਤੇ ਰਾਜਵਿੰਦਰ ਸਿੰਘ ਲੱਕੀ ਕੋਆਰਡੀਨੇਟਰ ਦੇ ਨਾਲ ਵੱਖ-ਵੱਖ ਪ੍ਬੰਧਾਂ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ।ਇਸ ਸਮਾਗਮ ਵਿੱਚ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਦਾ ਤਾਲਮੇਲ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।ਅਗਲੀ ਮੀਟਿੰਗ 26 ਜੁਲਾਈ ਨੂੰ ਰਾਤ 8.00 ਵਜੇ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਹੋਵੇਗੀ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …