ਭੀਖੀ, 24 ਜੁਲਾਈ (ਕਮਲ ਜ਼ਿੰਦਲ) – ਸਰਕਾਰੀ ਸਕੂਲ ਅਤਲਾ ਖੁਰਦ ਵਿਖੇ ਚੱਲ ਰਹੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉ ਦੇ ਮੁੰਡਿਆਂ ਦੀ ਟੀਮ ਅੰਡਰ-17 ਅਤੇ ਅੰਡਰ-19 ਵਿੱਚ ਰੱਸਾ ਕੱਸੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ।ਉਨਾਂ ਕੋਚ ਹਰਿੰਦਰ ਸਿੰਘ ਡੀ.ਪੀ ਨੂੰ ਵੀ ਵਧਾਈ ਦਿੱਤੀ।ਸਕੂਲ ਪ੍ਰਿੰਸੀਪਲ ਮੈਡਮ ਤਿੰਨ ਰਤਨ ਨੇ ਵੀ ਬੱਚਿਆਂ ਦਾ ਹੌਸਲਾ ਵਧਾਉਂਦੇ ਹੋਏ ਕਿਹਾ ਕਿ ਉਹ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿੱਚ ਹੋਰ ਵੀ ਮੱਲਾਂ ਮਾਰਨ।ਇਸ ਮੌਕੇ ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਅਤੇ ਸਮੂਹ ਸਟਾਫ ਨੇ ਬੱਚਿਆਂ ਦਾ ਹੌਸਲਾ ਵਧਾਇਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …