Monday, May 12, 2025
Breaking News

ਪ੍ਰਵਾਸੀ ਭਾਰਤੀਆਂ ਦੇ ਹਰ ਤਰ੍ਹਾਂ ਦੇ ਦਸਤਾਵੇਜ਼ਾਂ ‘ਤੇ ਕਾਊਂਟਰ ਸਾਈਨ ਹੁਣ ਹੋਣਗੇ ਆਨਲਾਈਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਐਨ.ਆਰ.ਆਈ ਦੇ ਹਦਾਇਤਾਂ ਅਨੁਸਾਰ ਪ੍ਰਵਾਸੀ ਭਾਰਤੀਆਂ ਦੇ ਹਰ ਤਰ੍ਹਾਂ ਦੇ ਦਸਤਾਵੇਜਾਂ ‘ਤੇ ਕਾਉਂਟਰ ਸਾਈਨ ਦਾ ਕੰਮ 30 ਅਗਸਤ 2024 ਤੋਂ ਬਾਅਦ ਕੇਵਲ ਆਨਲਾਈਨ ਰਾਹੀਂ ਹੀ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਗਸਤ ਤੋਂ ਬਾਅਦ ਪ੍ਰਵਾਸੀ ਭਾਰਤੀ ਡਿਪਟੀ ਕਮਿਸ਼ਨਰਾਂ ਤੋਂ ਆਪਣੇ ਹਰ ਤਰ੍ਹਾਂ ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ ਕਰਵਾਉਣ ਲਈ <https://esanad.nic.in/>ਰਾਹੀਂ ਹੀ ਅਪਲਾਈ ਕਰ ਸਕਣਗੇ।ਉਨਾਂ ਕਿਹਾ ਕਿ ਕੇਵਲ ਆਨਲਾਈਨ ਪ੍ਰਾਪਤ ਹੋਈਆਂ ਦਰਖਾਸਤਾਂ ‘ਤੇ ਹੀ ਕਾਊਂਟਰ ਸਾਈਨਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਕੋਈ ਵੀ ਦਸਤਾਵੇਜ਼ ਆਫਲਾਈਨ ਪ੍ਰਾਪਤ ਨਹੀਂ ਕੀਤੇ ਜਾਣਗੇ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …