ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਸ੍ਰੀ ਰਸ਼ਪਾਲ ਸਿੰਘ ਮਾਨਯੋਗ ਸਿਵਲ ਜੱਜ (ਸੀਨੀ. ਡਵੀਜ਼ਨ) ਕਮ ਸੈਕਟਰੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਸਵਾਮੀ ਵਿਵੇਕਾਨੰਦ ਨਸ਼ਾ ਮੁਕਤੀ ਅਤੇ ਇਲਾਜ਼ ਕੇਦਰ ਮੈਡੀਕਲ ਕਾਲਜ ਅੰਮ੍ਰਿਤਸਰ ਦਾ ਦੋਰਾ ਕੀਤਾ ਗਿਆ।ਉਨ੍ਹਾਂ ਨੇ ਨਸ਼ਾ ਮੁਕਤੀ ਕੇਦਰ ਵਿੱਚ ਦਾਖਲ ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾ ਦੀਆਂ ਮੁਸ਼ਕਲਾਂ ਸੁਣੀਆਂ।ਉਨ੍ਹਾਂ ਨੇ ਮਰੀਜ਼ਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਦੱਸਿਆ ਅਤੇ ਇਸ ਦਾ ਸੇਵਨ ਨਾ ਕਰਨ ਲਈ ਕਿਹਾ।ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦਾਖਲ ਮਰੀਜ਼ਾਂ ਦੇ ਪਰਿਵਾਰਕ ਮੈਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਹਨਾ ਦੀ ਆਰਥਿਕ ਸਥਿਤੀ ਬਾਰੇ ਪੁੱਛਿਆ। ਇਸ ਮੌਕੇ ਡਾ. ਖੁਸਬਿੰਦਰ ਸਿੰਘ ਅਤੇ ਹੋਰ ਸਟਾਫ ਵੀ ਹਾਜ਼ਰ ਸੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …