ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਤਹਿਤ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਲਜ ਦੇ ਰੈਡ ਰੀਬਨ ਕਲੱਬ ਵੱਲੋਂ ਐਸੋਸੀਏਟ ਪ੍ਰੋ: (ਡਾ.) ਗੁਰਜੀਤ ਕੌਰ ਅਤੇ ਅਸਿਸਟੈਂਟ ਪ੍ਰੋ: (ਡਾ.) ਬਿੰਦੂ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਾ. ਕੁਮਾਰ ਨੇ ਕਿਹਾ ਕਿ ਦਿਨ-ਦਿਨ ਵੱਧ ਰਹੀ ਤਪਸ਼ ਅਤੇ ਲੂ ਦਾ ਮੁੱਖ ਕਾਰਨ ਰੁੱਖਾਂ ਦੀ ਘਟ ਰਹੀ ਗਿਣਤੀ ਹੈ।ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ।ਪ੍ਰਿੰ: ਡਾ. ਕੁਮਾਰ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਪੌਦੇ ਲਗਾਏ ਗਏ ਅਤੇ ਵਿਦਿਆਰਥੀਆਂ ਨੂੰ ਸੀਡ ਬੰਬ ਵੀ ਵੰਡੇ।ਵਾਤਾਵਰਣ ਦੀ ਮਹੱਤਤਾ ਨੂੰ ਦਰਸਾਉਦੇ ਹੋਏ ਕਵਿਤਾ ਉਚਾਰਨ, ਭਾਸ਼ਣ ਅਤੇ ਪੀ.ਪੀ.ਟੀ ਦੀ ਪੇਸ਼ਕਾਰੀ ਵੀ ਕੀਤੀ ਗਈ।ਵਿਦਿਆਰਥਣਾਂ ਨੇ ਪੌਦਿਆਂ ਦੀ ਦੇਖ-ਭਾਲ ਕਰਨ ਦਾ ਪ੍ਰਣ ਵੀ ਲਿਆ।
Check Also
ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …