Monday, May 12, 2025
Breaking News

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ‘ਹੁਨਰ ਪਰਖ’ ‘ਸਵਾਗਤੀ ਸਮਾਰੋਹ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 11ਵੀਂ ਕਲਾਸ ’ਚ ਨਵੀਆਂ ਆਈਆਂ ਵਿਦਿਆਰਥਣਾਂ ਨੂੰ ਸਕੂਲ ਅਨੁਸ਼ਾਸ਼ਨ, ਵਿੱਦਿਆ ’ਚ ਸ਼ਾਨਦਾਰ ਕਾਰਗੁਜ਼ਾਰੀ ਅਤੇ ਹੁਨਰ ਦੀ ਪਰਖ ਸਬੰਧੀ ਸਵਾਗਤੀ ਸਮਾਰੋਹ ਕਰਵਾਇਆ ਗਿਆ।
ਇਸ ਹੁਨਰ ਪਰਖ ਪ੍ਰੋਗਰਾਮ ਮੌਕੇ ਵਿਦਿਆਰਥਣਾਂ ਨੇ ਸ਼ਬਦ ਗਾਇਨ, ਲੋਕ ਗੀਤ, ਲੋਕ ਨਾਚ ਅਤੇ ਮਾਡਲਿੰਗ ਆਦਿ ਵੱਖ-ਵੱਖ ਸਰਗਰਮੀਆਂ ਰਾਹੀਂ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਨਾਂ ਨੂੰ ਚੰਗੇ ਭਵਿੱਖ ਲਈ ਵੱਧ ਤੋਂ ਵੱਧ ਮਿਹਨਤ ਕਰਨੀ ਚਾਹੀਦੀ ਹੈ ਅਤੇ ਲਗਨ ਤੇ ਮਨ ਲਗਾ ਕੇ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਮਾਰੋਹ ਮੌਕੇ ਵੰਸ਼ਿਕਾ ਨੂੰ ‘ਮਿਸ ਲੌਂਗ ਹੇਅਰ’, ਇਸ਼ਿਕਾ ਨੂੰ ‘ਮਿਸ ਬਿਊਟੀਫ਼ੁਲ ਸਮਾਇਲ’ ਅਤੇ ਸੁਖਮਨਪ੍ਰੀਤ ਕੌਰ ਨੂੰ ‘ਮਿਸ ਫਰੈਸ਼ਰ’ ਦੇ ਖ਼ਿਤਾਬ ਨਾਲ ਨਿਵਾਜ਼ਿਆ ਗਿਆ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …