ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਲੀਗਲ ਐਕਸ਼ਨ ਵੈਲਫੇਅਰ ਐਸੋਸੀਏਸ਼ਨ ਅੱਜ ਵੱਧ ਤੋਂ ਵੱਧ ਰੁੱਖ ਲਗਾਉਣ ਪ੍ਰ਼ਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਮੁੱਖ ਮਹਿਮਾਨ ਸੀ.ਜੇ.ਐਮ ਜੱਜ ਸ਼੍ਰੀ ਰਸ਼ਪਾਲ ਸਿੰਘ ਜੀ ਸਨ, ਜਦਕਿ ਸ਼੍ਰੀ ਸ਼ਰਦ ਵਿਸ਼ਿਸ਼ਟ ਜੀ, ਨੈਸ਼ਨਲ ਪ੍ਰਧਾਨ ਲੀਗਲ ਐਕਸ਼ਨ ਏਡ ਅਤੇ ਐਸੋਸੀੲਸ਼ਨ ਦੇ ਹੋਰ ਪਤਵੰਤੇ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।ਮੁੱਖ ਮਹਿਮਾਨ ਜੱਜ ਸ਼੍ਰੀ ਰਸ਼ਪਾਲ ਸਿੰਘ ਨੇ ਕਿਹਾ ਕਿ ‘ਇੱਕ ਆਦਮੀ ਆਪਣੇ ਨਹੀਂ, ਬਲਕਿ ਰੁੱਖ ਅਗਲੀ ਪੀੜ੍ਹੀ ਲਈ ਲਗਾਉਂਦਾ ਹੈ’।ਲੀਗਲ ਐਕਸ਼ਨ ਏਡ ਅਤੇ ਐਸੋਸੀਏਸ਼ਨ ਦੇ ਨਿਰਦੇਸ਼ਾਂ ਤਹਿਤ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਅਰੰਭੀ ਗਈ।ਵਿਦਿਆਰਥੀਆਂ ਨੇ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਕਈ ਬੂਟੇ ਲਗਾਏ।`ਜਲ ਹੈ ਤਾਂ ਕੱਲ ਹੈ` ਲਘੂ ਫਿ਼ਲਮ ਵੀ ਦਿਖਾਈ ਗਈ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਨੇ ਸਕੂਲ ਦੀ ਇਸ ਪਹਿਕਦਮੀਂ ਦੀ ਸ਼ਲਾਘਾ ਕੀਤੀ।ਸਕੂਲ ਪ੍ਰਬੰਧਕ ਡਾ. ਪਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਆਏ ਹੋਏ ਮਹਿਮਾਨਾਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਧਰਤੀ ਮਾਂ ਦੀ ਸੰਭਾਲ ਦੀ ਲੋੜ ਲਈ ਜਾਗਰੂਕ ਕੀਤਾ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …