ਅੰਮ੍ਰਿਤਸਰ, 25 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਅਦਾਕਾਰਾਂ, ਸੰਗੀਤਕਾਰਾਂ ਅਤੇ ਗਾਇਕਾਵਾਂ ਨੂੰ ਸਮਰਪਿਤ 8 ਰੋਜ਼ਾ ਤੀਸਰਾ ‘ਸੁਰ ਉਤਸਵ 2024’ ਦੇ ਪੰਜਵੇਂ ਦਿਨ ਵਿਸ਼ੇਸ਼ ਮਹਿਮਾਨ ਵਜੋਂ ਕੇ.ਡੀ ਹਸਪਤਾਲ ਡਾ. ਕੁਲਦੀਪ ਸਿੰਘ ਅਰੋੜਾ ਨੇ ਸ਼ਿਰਕਤ ਕੀਤੀ।ਸੁਰ ਉਤਸਵ ਦੇ ਅੱਜ ਪੰਜਵੇਂ ਦਿਨ ਪ੍ਰਸਿੱਧ ਸੰਗੀਤਕਾਰ ਰਵੀ ਸ਼ੰਕਰ ਸ਼ਰਮਾ ਜੀ ਨੂੰ ਸਮਰਪਿਤ ਕੀਤਾ।ਪ੍ਰੋਗਰਾਮ ਦੇ ਸੰਚਾਲਕ ਹਰਿੰਦਰ ਸੋਹਲ ਨੇ ਰਵੀ ਸ਼ੰਕਰ ਸ਼ਰਮਾ ਦੇ ਜੀਵਨ ਅਤੇ ਸੰਘਰਸ਼ ਭਰੀ ਜ਼ਿੰਦਗੀ ਬਾਰੇ ਵਿਚਾਰ ਦਰਸ਼ਕਾਂ ਨਾਲ ਸਾਂਝੇ ਕੀਤੇ।ਰਵੀ ਸ਼ੰਕਰ ਸਾਹਿਬ ਬਾਲੀਵੁਡ ਦੇ ਬਹੁਤ ਹੀ ਚਰਚਿੱਤ ਸੰਗੀਤਕਾਰ ਸਨ।ਇਹਨਾਂ ਦੁਆਰਾ ਬਣਾਏ ਸੰਗੀਤ ਅੱਜ ਵੀ ਖੂਬ ਪਸੰਦ ਕੀਤੇ ਜਾਂਦੇ ਹਨ।ਇਸ ਸੰਗੀਤਮਈ ਸ਼ਾਮ ਦੇ ਗਾਇਕ ਜਸਪਿੰਦਰ, ਰਾਣਾ ਪ੍ਰਤਾਪ ਸ਼ਰਮਾ, ਅਨਿਲ ਸ਼ਰਮਾ, ਮਨਜੀਤ ਇੰਦਰ, ਪ੍ਰਦੀਪ ਸਿੰਘ, ਅਨਮੋਲ ਅਸਟ, ਜਤਿੰਦਰ ਸਿੰਘ, ਹਰਜੀਤ ਸਿੰਘ, ਸੁਖਵੰਤ ਸਿੰਘ, ਕੁਲਵਿੰਦਰ ਸਿੰਘ, ਸ਼ਿਵ ਕੁਮਾਰ ਨੇ ਖੂਬਸੂਰਤ ਗੀਤ ਪੇਸ਼ ਕੀਤੇ।ਸੁਰ ਉਤਸਵ ਦੇ ਵਿਸ਼ੇਸ਼ ਮਹਿਮਾਨ ਡਾ. ਕੁਲਦੀਪ ਸਿੰਘ ਅਰੋੜਾ ਨੇ ਯੂ.ਐਨ ਐਂਟਰਟੇਨਮੈਂਟ ਵਲੋਂ ਕਲਾਕਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਦਲਜੀਤ ਸਿੰਘ ਅਰੋੜਾ, ਜਗਦੀਪ ਹੀਰ, ਸਾਵਨ ਵੇਰਕਾ, ਅਦਾਕਾਰ ਅਮਨ ਬੱਲ, ਮਨਪ੍ਰੀਤ ਸੋਹਲ ਆਦਿ ਸਮੇਤ ਵੱਡੀ ਗਿਣਤੀ ‘ਚ ਸੰਗੀਤ ਪ੍ਰੇਮੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …