ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਕਰਵਾਏ ਕਹਾਣੀ ਮੁਕਾਬਲੇ ਕਰਵਾਏ ਗਏ।ਤੀਸਰੀ ਐਸਟਰ ਅਤੇ ਲਾਇਲੈਕ ਦੇ
ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਆਤਮ ਵਿਸ਼ਵਾਸ ਨਾਲ ਅੰਗਰੇਜ਼ੀ ਕਹਾਣੀ ਉਚਾਰਨ ਮੁਕਾਬਲੇ ਵਿੱਚ ਸ਼ਾਨਦਾਰ ਢੰਗ ਨਾਲ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ ਅਤੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਕਹਾਣੀਆਂ ਬੜੇ ਹੀ ਸੁਚੱਜੇ ਢੰਗ ਨਾਲ ਪੇਸ਼ ਕੀਤੀਆਂ।ਬੱਚਿਆਂ ਨੇ ਵੱਖ-ਵੱਖ ਤਰੀਕੇ ਦੇ ਪਰੋਪਸ ਦੀ ਵਰਤੋਂ ਕਰਕੇ ਕਹਾਣੀ ਨੂੰ ਰੋਮਾਂਚਕ ਬਣਾਇਆ।ਇਸ ਮੁਕਾਬਲੇ `ਚੋਂ ਤੀਜੀ ਲਾਇਲੈਕ ਕਲਾਸ ਦੇ ਵਿਦਿਆਰਥੀ ਆਦਿਵੀਕ ਜੈਨ ਨੇ ਪਹਿਲਾ, ਉਦੈਵੀਰ ਸਿੰਘ (ਲਾਇਲੈਕ), ਅਗਮਜੋਤ ਕੰਬੋਜ਼ (ਐਸਟਰ) ਨੇ ਦੂਜਾ ਤੇ ਤੀਜੀ ਲਾਇਲੈਕ ਦੇ ਵਿਦਿਆਰਥੀ ਜਯੰਤ ਜੈਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਸਕੂਲ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਵਿਦਿਆਰਥੀਆਂ ਦੀ ਮਿਹਨਤ ਤੇ ਕਾਰਗੁਜ਼ਾਰੀ ਲਈ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ।ਉਨ੍ਹਾਂ ਕਿਹਾ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਹੋਰ ਗਤੀਵਿਧੀਆਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ।ਇਸ ਮੌਕੇ ਅੰਗਰੇਜ਼ੀ ਵਿਭਾਗ ਤੋਂ ਐਚ.ਓ.ਡੀ ਮਿਸ ਬਿੰਦੀਆ ਮਦਾਨ ਤੇ ਸੁਮਨਦੀਪ ਕੌਰ ਵੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media