ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਏ ਬੀ.ਐਡ ਸਮੈਸਟਰ ਪਹਿਲਾ ਦੇ ਐਲਾਨੇ ਗਏ ਨਤੀਜਿਆਂ ’ਚ ਮੱਲ੍ਹਾਂ ਮਾਰਦੇ ਹੋਏ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ।
ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਚੱਲ ਰਹੇ ਇੰਟੇਗ੍ਰੇਟਿਡ ਕੋਰਸ ਬੀ.ਏ ਬੀ.ਐਡ ਸਮੈਸਟਰ ਪਹਿਲਾ ਦੇ ਐਲਾਨੇ ਗਏ ਨਤੀਜਿਆਂ ’ਚ ਜਸਕਰਨ ਸਿੰਘ ਨੇ 76.8% ਨੰਬਰ ਲੈ ਕੇ ਦੂਜਾ, ਕਿਰਨਦੀਪ ਕੌਰ ਨੇ 71.6% ਨੰਬਰ ਲੈ ਕੇ ਚੌਥਾ, ਗੋਬਿੰਦ ਸਿੰਘ ਨੇ 68.4% ਨੰਬਰਾਂ ਨਾਲ 8ਵਾਂ, ਖੁਸ਼ਬੂ ਸ਼ਰਮਾ ਨੇ 67.6% ਨੰਬਰ ਨਾਲ 9ਵਾਂ ਅਤੇ ਗੁਰਬਾਣੀ ਕੌਰ ਨੇ 67.2% ਨੰਬਰ ਹਾਸਲ ਕਰਦੇ ਹੋਏ 10ਵਾਂ ਸਥਾਨ ਪ੍ਰਾਪਤ ਕੀਤਾ ਹੈ।
ਡਾ. ਕੁਮਾਰ ਨੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਸਮੇਂ-ਸਮੇਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਲਈ ਧੰਨਵਾਦ ਕੀਤਾ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …