ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨਵੇਂ ਸ਼ੈਸ਼ਨ 2024-25 ਸਬੰਧੀ ਨਵੀਆਂ ਆਈਆਂ ਵਿਦਿਆਰਥਣਾਂ ਨੂੰ ਅਨੁਸ਼ਾਸ਼ਨ ਅਤੇ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਵਲੋਂ ਨਵੀਆਂ ਦਾਖ਼ਲ ਹੋਈਆਂ ਵਿਦਿਆਰਥਣਾਂ ਨੂੰ ਕਾਲਜ ਬਾਰੇ ਜਾਣਕਾਰੀ ਦਿੱਤੀ।
ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਕਾਲਜ ’ਚ ਤਿੰਨ ਦਿਨ ਇੰਡਕਸ਼ਨ ਪ੍ਰੋਗਰਾਮ ਤਹਿਤ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਮੂਹ ਵਿੱਦਿਅਕ ਅਦਾਰਿਆਂ ਵਿਖੇ ਚੱਲ ਰਹੇ ਵੱਖ-ਵੱਖ ਕੋਰਸਾਂ ਅਤੇ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।ਵਿਭਾਗਾਂ ਦੇ ਮੁਖੀਆਂ ਨੇ ਅਧਿਆਪਕਾਂ ਨੂੰ ਵਿਦਿਆਰਥਣਾਂ ਦੇ ਰੂ-ਬ-ਰੂ ਕਰਵਾਇਆ ਅਤੇ ਮੌਜ਼ੂਦਾ ਸਕਾਲਰਸ਼ਿਪ ਸਕੀਮਾਂ ਦੱਸੀਆਂ।ਉਨ੍ਹਾਂ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਸਮੂਹ ਮੈਂਬਰ ਸਾਹਿਬਾਨ ਦਾ ਟੀਚਾ ਆਧੁਨਿਕ ਤਕਨੀਕ ਨਾਲ ਵਿਦਿਆਰਥੀਆਂ ਨੂੰ ਜੋੜ ਕੇ ਉਨਾਂ ਦੇ ਉਜਵੱਲ ਭਵਿੱਖ ਅਤੇ ਸੁਹਿਰਦ ਸਮਾਜ ਲਈ ਯਤਨ ਕਰਨਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …