ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਜੋ ਕਿ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਜਾਂ ਕੰਮ ਕਰਨ ਦੀਆਂ ਇੱਛੁਕ ਹਨ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਇਹ ਗੈਰ ਸਰਕਾਰੀ ਸੰਸਥਾਵਾਂ ਜਿਲ੍ਹਾ ਪਠਾਨਕੋਟ ਵਿੱਚ ਆਪਣੀਆਂ ਸੰਸਥਾਵਾਂ ਨੂੰ ਸਪੈਸ਼ਲ ਅਡਾਪਸ਼ਨ ਏਜੰਸੀ ਵਜੋ ਰਜਿਸਟਰ ਕਰਵਾ ਸਕਦੇ ਹਨ।ਇਸਤਰੀ ਤੇ ਬਾਲ ਸੁਰੱਖਿਆ ਵਿਭਾਗ ਪਠਾਨਕੋਟ ਅਧਿਕਾਰੀ ਊਸ਼ਾ ਨੇ ਦੱਸਿਆ ਕਿ ਇਹ ਸਪੈਸ਼ਲ ਅਡਾਪਸ਼ਨ ਏਜੰਸੀ/ਵਿਸ਼ੇਸ਼ ਗੋਦ ਲੈਣ ਵਾਲੀ ਏਜੰਸੀ ਦੀ ਸਥਾਪਨਾ ਅਨਾਥ, ਛੱਡੇ ਗਏ ਅਤੇ ਸਮਰਪਣ ਕੀਤੇ ਬੱਚਿਆ ਦੀ ਭਲਾਈ ਵਿੱਚ ਮਹਤਵਪੂਰਨ ਯੋਗਦਾਨ ਪਾ ਸਕਦੀ ਹੈ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …