ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ।ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਪਰਮਜੀਤ ਸਿੰਘ, ਅਕਾਊਂਟੈਂਟ ਹਰਦੇਵ ਸਿੰਘ, ਸੁਪਰਵਾਈਜ਼ਰ ਨਰਿੰਦਰ ਸਿੰਘ, ਸਹਾਇਕ ਚੀਫ ਬਲਰਾਜ ਸਿੰਘ, ਸਹਾਇਕ ਸੁਪਰਵਾਈਜ਼ਰ ਸਰਬਜੀਤ ਸਿੰਘ ਪੱਟੀ, ਗੁਰਦੁਆਰਾ ਇੰਸਪੈਕਟਰ ਮੁਕੰਦ ਸਿੰਘ ਤੇ ਡਰਾਈਵਰ ਰਸਾਲ ਸਿੰਘ ਸ਼ਾਮਲ ਸਨ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 41-41 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੰਸਥਾ ਵੱਲੋਂ ਕੀਤੇ ਜਾਂਦੇ ਕਾਰਜ਼ਾਂ ਵਿੱਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਵੀ ਸੰਬੋਧਨ ਕੀਤਾ।ਸਟੇਜ ਇੰਚਾਰਜ ਬਲਜੀਤ ਸਿੰਘ ਨੇ ਸੰਭਾਲੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਬਲਵਿੰਦਰ ਸਿੰਘ ਖੈਰਾਬਾਦ, ਗੁਰਨਾਮ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਚੀਫ਼ ਅਕਾਊਂਟੈਂਟ ਮਿਲਖਾ ਸਿੰਘ, ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਪਰਵਿੰਦਰ ਸਿੰਘ ਡੰਡੀ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …