ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮ੍ਰਿਤਸਰ ਨੂੰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਠਾਨਕੋਟ ਅਤੇ ਸ੍ਰੀਮਤੀ ਕਮਲਦੀਪ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹੋਸ਼ਿਆਰਪੁਰ ਨੂੰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਠਾਨਕੋਟ ਨਿਯੁੱਕਤ ਕੀਤਾ ਗਿਆ ਹੈ।ਨਵਨਿਯੁੱਕਤ ਜਿਲ੍ਹਾ ਸਿੱਖਿਆ ਅਫ਼ਸਰਾਂ ਨੇ ਆਪਣੇ ਅਹੁੱਦੇ ਸੰਭਾਲ ਲਏ ਹਨ।ਰਾਜੇਸ਼ ਕੁਮਾਰ ਦੇ ਪਰਿਵਾਰਕ ਮੈਂਬਰ ਪਤਨੀ ਸ੍ਰੀਮਤੀ ਸੁਨੀਤਾ ਗੁਪਤਾ ਅਤੇ ਸ੍ਰੀਮਤੀ ਕਮਲਦੀਪ ਕੌਰ ਦੇ ਪਰਿਵਾਰਕ ਮੈਂਬਰ ਪਤੀ ਰਣਜੀਤ ਸਿੰਘ ਵੀ ਇਸ ਸਮੇਂ ਮੌਜ਼ੂਦ ਸਨ।ਜਿਲ੍ਹਾ ਅਧਿਕਾਰੀਆਂ ਦੇ ਦਫ਼ਤਰ ਪਹੁੰਚਣ ‘ਤੇ ਜਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦੇ ਪ੍ਰਿੰਸੀਪਲ ਹਰਿੰਦਰ ਸਿੰਘ ਸੈਣੀ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀ.ਜੀ ਸਿੰਘ ਵਲੋਂ ਦਫ਼ਤਰੀ ਅਮਲੇ ਅਤੇ ਜਿਲ੍ਹੇ ਦੇ ਪ੍ਰਿੰਸੀਪਲਾਂ ਨਾਲ ਹਾਰ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਰਾਜਦੀਪਕ, ਰਾਜੇਸ਼ ਸ਼ਰਮਾ ਗੋਲਡੀ, ਡੀ.ਐਸ.ਐਮ ਬਲਵਿੰਦਰ ਕੁਮਾਰ, ਏ.ਡੀ.ਐਸ.ਐਮ ਨਰਿੰਦਰ ਲਾਲ, ਬੀ.ਪੀ.ਈ.ਓ ਰਾਕੇਸ਼ ਕੁਮਾਰ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਅਰੁਣ ਕੁਮਾਰ ਸਪੋਰਟਸ ਜਿਲ੍ਹਾ ਕੋਆਰਡੀਨੇਟਰ, ਬਲਕਾਰ ਅੱਤਰੀ ਅਤੇ ਸਮੂਹ ਪ੍ਰਿੰਸੀਪਲ ਹਾਜ਼ਰ ਸਨ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …