Sunday, December 22, 2024

ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ‘ਚ ਸੀਵਰੇਜ਼ ਸਿਸਟਮ ਦੇ ਰੱਖ-ਰਖਾਅ ਲਈ 4.5 ਕਰੋੜ ਦੇ ਕੰਮ ਪਾਸ

ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਸ਼ਹਿਰ ਵਿੱਚ ਸੀਵਰੇਜ਼ ਸਿਸਟਮ ਦੀ ਸਾਂਭ-ਸੰਭਾਲ ਲਈ ਹਰ ਸੰਭਵ ਉਪਰਾਲੇ ਕਰ ਰਿਹਾ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਸ ਤੋਂ ਪਹਿਲਾਂ ਸੀਵਰੇਜ ਦੀ ਸਾਂਭ-ਸੰਭਾਲ ਦਾ ਕੰਮ ਸਿੰਗਲ ਟੈਂਡਰ ਰਾਹੀਂ ਠੇਕੇਦਾਰ ਵਲੋਂ ਕੀਤਾ ਜਾਂਦਾ ਸੀ, ਜਿਸ ਕਾਰਨ ਰੱਖ-ਰਖਾਅ ਦਾ ਕੰਮ ਸਹੀ ਢੰਗ ਨਾਲ ਨਹੀਂ ਹੋ ਸਕਿਆ ਸੀ।ਹੁਣ ਨਿਗਮ ਨੇ ਇੱਕ ਤੰਤਰ ਬਣਾਇਆ ਹੈ, ਜਿਸ ਤਹਿਤ ਪੂਰੇ ਸ਼ਹਿਰ ਲਈ 4.5 ਕਰੋੜ ਰੁਪਏ ਦੇ ਛੋਟੇ-ਛੋਟੇ ਟੈਂਡਰ ਤਿਆਰ ਕੀਤੇ ਗਏ ਹਨ, ਜਿਸ ਰਾਹੀਂ ਵੱਖ-ਵੱਖ ਠੇਕੇਦਾਰ ਸ਼ਹਿਰ ਦੇ ਵਾਰਡਾਂ ਵਿੱਚ ਕੰਮ ਕਰਨਗੇ ਅਤੇ ਨਿਗਮ ਵੀ ਹੁਣ ਕੰਮ ਸਹੀ ਢੰਗ ਨਾਲ ਕਰਵਾ ਸਕੇਗਾ ਅਤੇ ਕੰਮ ਕਰਨ ਵਿੱਚ ਅਸਫਲਤਾ ਲਈ ਜਿੰਮੇਵਾਰੀ ਵੀ ਨਿਰਧਾਰਤ ਕੀਤੀ ਜਾ ਸਕੇਗੀ। ਨਿਗਮ ਕਮਿਸ਼ਨਰ ਨੇ ਕਿਹਾ ਕਿ ਇਸ ਅਭਿਆਸ ਦਾ ਮੁੱਖ ਮੰਤਵ ਸੀਵਰੇਜ਼ ਸਿਸਟਮ ਨੂੰ ਬਰਕਰਾਰ ਰੱਖਣ ਲਈ ਸਾਰੇ ਵਾਰਡਾਂ `ਤੇ ਚੌਕਸੀ ਰੱਖਣਾ ਹੈ।ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸੰਚਾਲਨ ਅਤੇ ਰੱਖ-ਰਖਾਅ ਵਿਭਾਗ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਦਾ ਦੌਰਾ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ `ਤੇ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਹਨ।ਜਿਥੋਂ ਸ਼ਿਕਾਇਤਾਂ ਆਉਂਦੀਆਂ ਹਨ, ਉਹ ਖੁਦ ਵੀ ਉਨਾਂ ਵੱਖ-ਵੱਖ ਖੇਤਰਾਂ ਦਾ ਦੌਰਾ ਕਰ ਰਹੇ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …