ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਸੈਸ਼ਨ 2024-25 ਦੀ ਸ਼ੁਰੂਆਤ ਸਮੇਂ ਦਾਖਲ ਹੋਏ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਇਸ ਇਤਿਹਾਸਕ ਕਾਲਜ ’ਚ ਕਲਾਸਰੂਮ ਪੜ੍ਹਾਈ ਦੇ ਨਾਲ-ਨਾਲ ਸਪੋਰਟਸ, ਕਲਚਰਲ, ਸਾਹਿਤਕ ਅਤੇ ਹੋਰ ਕਈ ਕਿਸਮ ਦੀਆਂ ਗਤੀਵਿਧੀਆਂ ’ਚ ਭਾਗ ਲੈਣ ਦਾ ਮੌਕਾ ਮਿਲੇਗਾ।ਉਨ੍ਹਾਂ ਵਿਦਿਆਰਥੀਆਂ ਨੂੰ ਕਿਸੇ ਵੀ ਮੁਸ਼ਕਿਲ ਸਮੇਂ ਖ਼ੁਦ ਨੂੰ ਮਿਲਣ ਤੋਂ ਇਲਾਵਾ ਅਧਿਆਪਕਾਂ, ਵੱਖ-ਵੱਖ ਵਿਭਾਗਾ ਦੇ ਮੁਖੀਆਂ, ਡੀਨ, ਰਜਿਸਟਰਾਰ ਤੱਕ ਪਹੁੰਚ ਕਰਨ ਦੀ ਗੱਲ ਕਰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਡੀਨ ਅਕਾਦਮਿਕ ਮਾਮਲੇ ਡਾ. ਤਮਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਕਾਲਜ ਪੰਜਾਬ ਦੀ ਨੰਬਰ ਇਕ ਵਿੱਦਿਅਕ ਸੰਸਥਾ ਹੈ ਅਤੇ ਸਵਾ ਸੌ ਸਾਲ ’ਚ ਸੰਸਥਾ ਨੇ ਸਮਾਜ ’ਚ ਆਪਣਾ ਵਿਸ਼ੇਸ਼ ਰੁਤਬਾ ਬਣਾਇਆ ਹੈ, ਜਿਸ ਦੀ ਪਹਿਲੀ ਚਿੰਤਾ ਡਸਿਪਲਨ ਹੁੰਦੀ ਹੈ।ਉਨ੍ਹਾਂ ਨੇ ਕਾਲਜ ਨੂੰ ਵੱਖ-ਵੱਖ ਵਿਭਾਗਾਂ ਵਲੋਂ ਮਿਲਣ ਵਾਲੀਆਂ ਗਰਾਂਟਾਂ ਅਤੇ ਸਕਾਲਰਸ਼ਿਪ ਦਾ ਵੇਰਵਾ ਦਿੰਦਿਆਂ ਕਿਹਾ ਕਿ ਕਾਲਜ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਦਾ ਹੈ।
ਰਜਿਸਟਰਾਰ ਡਾ. ਦਵਿੰਦਰ ਸਿੰਘ ਨੇ ਕਿਹਾ ਕਿ ਅਗਲੇ ਹਫ਼ਤੇ ਹੀ ਵੱਖ-ਵੱਖ ਕਲਚਰਲ ਮੁਕਾਬਲਿਆਂ ਲਈ ਵਿਦਿਆਰਥੀਆਂ ਦੇ ਟਰਾਇਲ ਸ਼ੁਰੂ ਹੋ ਰਹੇ ਹਨ।ਚਾਹਵਾਨ ਵਿਦਿਆਰਥੀ ਬਾਅਦ ਦੁਪਹਿਰ 2:00 ਵਜੇ ਨਿਸ਼ਚਿਤ ਥਾਵਾਂ ’ਤੇ ਹਾਜ਼ਰ ਹੋ ਕੇ ਟਰਾਇਲ ਦੇਣ।ਡੀਨ ਹਿਊਮੈਨਟੀਜ਼ ਜਸਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਚੰਗੇਰੇ ਭਵਿੱਖ ਲਈ ਅਨੁਸ਼ਾਸ਼ਨ ’ਚ ਰਹਿ ਕੇ ਮਿਹਨਤ ਕਰਨ ਦੀ ਸਿੱਖਿਆ ਦਿੱਤੀ।ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …