Wednesday, September 18, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ 12ਵੀਂ ਜਮਾਤ ਦੇ ਅੱਵਲ ਵਿਦਿਆਰਥੀਆਂ ਦਾ ਸਨਮਾਨ

ਨਵੇਂ ਬਣੇ ਅਤਿ ਆਧੁਨਿਕ ਸਕੇਟਿੰਗ ਰਿੰਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਮੁੱਖ ਮਹਿਮਾਨ ਡਾ: ਇੰਦਰਬੀਰ ਸਿੰਘ ਨਿੱੱਜ਼ਰ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ ਵਲੋਂ ਮੈਂਬਰਾਂ ਦੀ ਹਾਜ਼ਰੀ ਵਿੱਚ ਨਵੇਂ ਬਣੇ ਅਤਿ ਆਧੁਨਿਕ ਸਕੇਟਿੰਗ ਰਿੰਕ ਦਾ ਉਦਘਾਟਨ ਕੀਤਾ ਗਿਆ।ਨੰਨ੍ਹੇ-ਮੁਨ੍ਹੇ ਵਿਦਿਆਰਥੀਆਂ ਵਲੋਂ ਨਵੇਂ ਸਕੇਟਿੰਗ ਰਿੰਕ ਤੇ ਸਕੇਟਿੰਗ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਸਕੂਲ ਦੇ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਸਾਲ 2023-24 ਦੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਹਿੱਤ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਨਮਾਨਿਤ ਹੋਣ ਵਲੇ ਬੱਚਿਆਂ ਦੇ ਮਾਪਿਆਂ ਨੂੰ ਵਿਸ਼ੇਸ਼ ਸੱਦਾ ਦਿੱਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਦਾ ਸਵਾਗਤ ਕੀਤਾ।ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਸਵਾਗਤੀ ਗੀਤ, ‘ਕੱਥਕ ਡਾਂਸ’, ਨਾਟਕ, ਲੋਕ ਨਾਚ ਭੰਗੜਾ ਅਤੇ ਆਰਕੈਸਟਰਾ ਕਲਾਕਾਰੀ ਪੇਸ਼ ਕੀਤੀ ਗਈ।
ਉਪਰੰਤ ਸਾਲ 2023-24 ਦੇ ਬਾਰ੍ਹਵੀਂ ਜਮਾਤ ਦੀ ਭਵਕਿਰਨ ਕੌਰ (97% ਅੰਕ), ਦਿਵਲੀਨ ਕੌਰ (96% ਅੰਕ) ਸਮੇਤ 85% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਚੀਫ਼ ਖ਼ਾਲਸਾ ਦੀਵਾਨ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।ਮੀਤ ਪ੍ਰਧਾਨ ਜਗਜੀਤ ਸਿੰਘ ਅਤੇ ਕਾਰਜਕਾਰੀ ਆਨਰੇਰੀ ਸਕੱਤਰ, ਸਕੂਲ ਮੈਂਬਰ ਇੰਚਾਰਜ ਸੁਖਜਿੰਦਰ ਸਿੰਘ ਪ੍ਰਿੰਸ ਨੇ ਵਿਦਿਆਰਥੀਆਂ ਵਲੋਂ ਪ੍ਰਾਪਤ ਕੀਤੀਆਂ ਗਈਆਂ ਮਾਣਮੱਤੀਆਂ ਸਫਲਤਾਵਾਂ ਦਾ ਸਿਹਰਾ ਬੱਚਿਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਨੂੰ ਦਿੱਤਾ।ਬਾਰ੍ਹਵੀਂ ਜਮਾਤ ਨੂੰ ਪੜਾਉਣ ਵਾਲੇ ਅਧਿਆਪਕਾਂ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਅੰਤ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ।
ਪ੍ਰੋਗਰਾਮ ਦੌਰਾਨ ਐਡੀਸ਼ਨਲ ਸੱਕੱਤਰ ਜਸਪਾਲ ਸਿੰਘ, ਸਕੂਲ ਮੈਂਬਰ ਇੰਚਾਰਜ ਰਬਿੰਦਰਬੀਰ ਸਿੰਘ ਭੱਲਾ, ਸਕੂਲ ਮੈਂਬਰ ਇੰਚਾਰਜ ਗੁਰਪ੍ਰੀਤ ਸਿੰਘ ਸੇਠੀ, ਰਣਦੀਪ ਸਿੰਘ, ਮੋਹਨਜੀਤ ਸਿੰਘ ਭੱਲਾ, ਡਾ: ਆਤਮਜੀਤ ਸਿੰਘ ਬਸਰਾ, ਹਰਮਨਜੀਤ ਸਿੰਘ, ਡਾ: ਜਸਬੀਰ ਸਿੰਘ ਸਾਬਰ, ਡਾਇਰੈਕਟਰ ਉਪਰੇਸ਼ਨਜ਼ ਡਾ: ਏ.ਪੀ.ਐਸ ਚਾਵਲਾ, ਪ੍ਰਿੰਸੀਪਲ ਸ਼੍ਰੀਮਤੀ ਕਵਲਪ੍ਰੀਤ ਕੌਰ, ਵਾਈਸ ਪਿ੍ਰੰਸੀਪਲ ਸ਼੍ਰੀਮਤੀ ਰੇਣੂ ਆਹੂਜਾ, ਮੁੱਖ ਅਧਿਆਪਕਾ ਸ਼੍ਰੀਮਤੀ ਨਿਸ਼ਚਿੰਤ ਕੌਰ ਆਦਿ ਹਾਜ਼ਰ ਸਨ ।

Check Also

ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …