ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ
ਹਰਿਕ੍ਰਿਸ਼ਨ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਂਦਿਆਂ ਸਮੂਹ ਜਗਤ ਤੇ ਹਾਜ਼ਰ ਸੰਗਤ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।ਛੀਨਾ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਲਈ ਕੰਮ ਕਰਨਾ ਚਾਹੀਦਾ ਹੈ।
ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਆਈਆਂ ਸੰਗਤ ਨੂੰ ਨਿਹਾਲ ਕੀਤਾ।ਸਿੱਖ ਇਤਿਹਾਸ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ।ਸ: ਛੀਨਾ ਤੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਟ ਕੀਤੇ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕ ੱਤਰ ਅਜ਼ਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਸ੍ਰੀਮਤੀ ਰਮਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪਿ੍ਰੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪਿ੍ਰੰਸੀਪਲ ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media