ਅੰਮ੍ਰਿਤਸਰ, 29 ਜੁਲਾਈ (ਸੁਖਬੀਰ ਸਿੰਘ) – ਉਚੇਰੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਮਾਹਿਰਾਂ ਨੂੰ ਉਚੇਰੀ ਸਿੱਖਿਆ ਨੂੰ ਕਿੱਤਾ ਮੁਖੀ ਸਿੱਖਿਆ ਵਿੱਚ ਬਦਲਣ ਦਾ ਸੁਝਾਅ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਨੌਜਵਾਨਾਂ ਦੇ ਉਦਮੀ ਅਤੇ ਹੁਨਰਮੰਦ ਬਣਨ ਵੱਲ ਕੇਂਦਰਿਤ ਹੋਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਸਾਡੀ ਜਵਾਨੀ ਦਾ ਝੁਕਾਅ ਵਿਦੇਸ਼ਾਂ ਦੀ ਧਰਤੀ ਵੱਲ ਹੈ ਅਤੇ ਜੇਕਰ ਇਹਨਾਂ ਨੂੰ ਸਿੱਖਿਆ ਹੁਨਰਮੰਦ ਕਰਦੀ ਹੋਵੇ ਤਾਂ ਇਹ ਵਿਦੇਸ਼ ਵਿੱਚ ਵੀ ਆਸਾਨੀ ਨਾਲ ਸਥਾਪਿਤ ਹੋ ਸਕਦੇ ਹਨ।ਉਹਨਾਂ ਕਿਹਾ ਕਿ ਢਾਈ ਸਾਲਾਂ ਦੇ ਅਰਸੇ ਦੌਰਾਨ ਲੋਕ ਨਿੱਜੀ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਵੱਧ ਤਰਜ਼ੀਹ ਦੇਣ ਲੱਗੇ ਹਨ।ਇਸ ਤੋਂ ਇਲਾਵਾ ਉਚ ਸਿੱਖਿਆ ਸੰਸਥਾਵਾਂ ਵਿੱਚ ਬੱਚਿਆਂ ਦੇ ਦਾਖਲੇ 200 ਫੀਸਦੀ ਤੱਕ ਵਧੇ ਹਨ, ਜੋ ਕਿ ਚੰਗਾ ਰੁਝਾਨ ਹੈ, ਪਰ ਇਸ ਵਰਤਾਰੇ ਨੂੰ ਰੋਜ਼ਗਾਰ ਵਿੱਚ ਬਦਲਣ ਲਈ ਜਰੂਰੀ ਹੈ ਕਿ ਉਚ ਸਿੱਖਿਆ ਨੂੰ ਹੁਨਰਮੰਦ ਬਣਾਇਆ ਜਾਵੇ। ਉਹਨਾਂ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੀ ਬਦਲਦੀ ਤਸਵੀਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਹੋਇਆ ਹੈ, ਉਸੇ ਤਰ੍ਹਾਂ ਦੀ ਤਬਦੀਲੀ ਉਚ ਸਿੱਖਿਆ ਦੇ ਵਿਸ਼ਿਆਂ ਨੂੰ ਲੈ ਕੇ ਵੀ ਕੀਤੀ ਜਾਣੀ ਚਾਹੀਦੀ ਹੈ ।
ਇਸ ਮੌਕੇ ਸੈਕਟਰੀ ਸਿੱਖਿਆ ਕਮਲ ਕਿਸ਼ੋਰ ਯਾਦਵ, ਡਾਇਰੈਕਟਰ ਹਾਇਰ ਐਜੂਕੇਸ਼ਨ ਸ੍ਰੀਮਤੀ ਅੰਮ੍ਰਿਤ ਸਿੰਘ, ਉਪ ਕੁਲਪਤੀ ਡਾਕਟਰ ਜਸਪਾਲ ਸਿੰਘ, ਚੰਡੀਗੜ੍ਹ ਯੂਨੀਵਰਸਿਟੀ ਦੇ ਉਪ ਕੁਲਪਤੀ ਡਾਕਟਰ ਮਨਦੀਪ ਸਿੰਘ, ਚਿਤਕਾਰਾ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਸ੍ਰੀਮਤੀ ਮਧੂ ਚਿਤਕਾਰਾ, ਆਈ.ਆਈ.ਐਮ ਅੰਮ੍ਰਿਤਸਰ ਦੇ ਡਾਇਰੈਕਟਰ ਡਾਕਟਰ ਨਾਗਅਰਜਨ ਰਾਮਾਮੂਰਥੀ, ਐਲ.ਪੀ.ਯੂ ਦੇ ਵਾਈਸ ਚਾਂਸਲਰ ਡਾਕਟਰ ਸੰਜੇ ਮੋਦੀ, ਡਿਪਟੀ ਡਾਇਰੈਕਟਰ ਹਾਇਰ ਐਜੂਕੇਸ਼ਨ ਡਾਕਟਰ ਅਸ਼ਵਨੀ ਭੱਲਾ, ਡਾ. ਧਰਮਿੰਦਰ ਸਿੰਘ ਉਭਾ, ਡਾ. ਸੁਰਿੰਦਰ ਕੌਰ, ਡਾ. ਮਹਿਲ ਸਿੰਘ, ਡਾ. ਨਰਿੰਦਰ ਸਿੰਘ, ਪ੍ਰੋਫੈਸਰ ਅਜੇ ਸਰੀਨ, ਡਾ. ਕਸ਼ਮੀਰ ਸਿੰਘ, ਡਾ. ਪ੍ਰਗਟ ਸਿੰਘ ਗਰਚਾ, ਡਾ. ਆਰ.ਕੇ ਤੁਲੀ ਡਾ. ਸੰਗੀਤਾ, ਡਾ. ਜਸਵੀਰ ਸਿੰਘ, ਡਾ. ਜਸਪਾਲ ਸਿੰਘ, ਡਾ. ਨੀਰੂ ਗਰਗ, ਡਾਕਟਰ ਸੁਕਸ਼ਮ ਆਹਲੂਵਾਲੀਆ, ਸੁਮਨ ਲਤਾ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …