ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਕਮਿਸ਼ਨਰ ਨੇ ਨਿਗਮ ਕਮਿਸ਼ਨਰ ਨੇ ਸ਼ਹਿਰ ਦੇ ਸਾਰੇ ਹਿੱਸਿਆਂ ‘ਚ ਪੀਣ ਵਾਲੇ ਪਾਣੀ ਦਾ ਬੈਕਟੀਰੀਆ
ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।ਅੱਜ ਕਮਿਸ਼ਨਰ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਆਪਰੇਸ਼ਨ ਐਂਡ ਮੇਨਟੀਨੈਂਸ ਸੈਲ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਅਧਿਕਾਰੀ ਸ਼ਾਮਲ ਹੋਏ।ਕਮਿਸ਼ਨਰ ਨੇ ਸਮੂਹ ਓ.ਐਂਡ.ਐਮ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਦਾ ਬੈਕਟੀਰੀਆ ਟੈਸਟ ਕਰਵਾ ਕੇ ਰਿਪੋਰਟ ਪੇਸ਼ ਕਰਨ।ਉਨਾਂ ਕਿਹਾ ਕਿ ਉਹ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਲੈ ਕੇ ਬਹੁਤ ਚਿੰਤਤ ਹਨ।ਇਸ ਲਈ ਉਨ੍ਹਾਂ ਨੇ ਆਪਰੇਸ਼ਨ ਅਤੇ ਮੇਨਟੇਨੈਂਸ ਸੈਲ ਦੇ ਨਾਲ-ਨਾਲ ਪੰਜਾਬ ਜਲ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਵੀ ਬੁਲਾ ਕੇ ਸ਼ੀਹਰ ਦੇ ਵੱਖ-ਵੱਖ ਖੇਤਰਾਂ ਵਿੱਚ ਪੀਣ ਵਾਲੇ ਪਾਣੀ ‘ਚ ਰਲਣ ਅਤੇ ਸੀਵਰੇਜ਼ ਸਿਸਟਮ ਵਿੱਚ ਰੁਕਾਵਟਾਂ ਆਦਿ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਉਨ੍ਹਾਂ ਨੇ ਆਪ੍ਰੇਸ਼ਨ ਅਤੇ ਮੇਨਟੇਨੈਂਸ ਸੈਲ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਉਹ ਇਲਾਕੇ ਵਿੱਚ ਪੀਣ ਵਾਲੇ ਪਾਣੀ ਵਿੱਚ ਮਿਲਾਵਟ ਸਬੰਧੀ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕਰਨ।ਜਿਥੇ ਵੀ ਅਜਿਹੀ ਕੋਈ ਸ਼ਿਕਾਇਤ ਹੋਵੇ, ਤੁਰੰਤ ਲਾਈਨਾਂ ਕੱਟ ਕੇ ਪਾਣੀ ਦੇ ਟੈਂਕਰਾਂ ਰਾਹੀਂ ਇਲਾਕੇ ਵਿੱਚ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇ।ਉਨ੍ਹਾਂ ਨੇ ਪੀ.ਡਬਲਯੂ.ਐਸ.ਐਸ.ਬੀ ਦੇ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ ਹਨ ਕਿ ਸ਼ਹਿਰ ਦਾ ਸੀਵਰੇਜ ਸਿਸਟਮ ਤਿੰਨ ਸੀਵਰੇਜ ਟਰੀਟਮੈਂਟ ਪਲਾਂਟਾਂ `ਤੇ ਨਿਰਭਰ ਹੈ, ਜਿਥੇ ਹਰ ਸਮੇਂ ਘੱਟੋ-ਘੱਟ ਤਿੰਨ ਮੋਟਰਾਂ ਨੂੰ ਚਲਾਉਣਾ ਯਕੀਨੀ ਬਣਾਉਣ।
ਮੀਟਿੰਗ ਵਿੱਚ ਐਸ.ਈ.ਓ ਐਂਡ ਐਮ ਸੁਰਜੀਤ ਸਿੰਘ, ਐਕਸੀਅਨ ਗੁਰਜਿੰਦਰ ਸਿੰਘ, ਸਾਰੇ ਐਸ.ਡੀ.ਓ, ਅਤੇ ਜੇ.ਈ ਅਤੇ ਐਕਸੀਅਨ ਪੀ.ਡਬਲਯੂ.ਐਸ.ਐਸ.ਬੀ ਹਰਪ੍ਰੀਤ ਸਿੰਘ ਮਨਿੰਦਰ ਸਿੰਘ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media