ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪੇਂਟਿੰਗ ਅਤੇ
ਡਰਾਇੰਗ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਤੀਸਰੀ, ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ।ਵਿਦਿਆਰਥੀਆਂ ਵਲੋਂ ਬੜੇ ਹੀ ਸੁਚੱਜੇ ਢੰਗ ਨਾਲ ਬਹੁਤ ਸੋਹਣੀਆਂ ਸੀਨਰੀਆਂ, ਤਸਵੀਰਾਂ, ਕਾਰਟੂਨ ਅਤੇ ਪੇਂਟਿੰਗਾਂ ਬਣਾਈਆਂ ਗਈਆਂ।ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।ਸਕੂਲ ਮੁਖੀ ਸ਼੍ਰੀਮਤੀ ਪ੍ਰਵੀਨ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਕਿਹਾ ਕਿ ਪੇਂਟਿੰਗ ਅਤੇ ਡਰਾਇੰਗ ਇੱਕ ਅਜਿਹਾ ਵਿਸ਼ਾ ਹੈ, ਜਿਸ ਵਿੱਚ ਵਿਦਿਆਰਥੀ ਆਪਣੀ ਕਲਾ ਪ੍ਰਗਟ ਕਰਦੇ ਹਨ।ਡਰਾਇੰਗ ਸਦਕਾ ਬੱਚਾ ਆਪਣੇ ਭਵਿੱਖ ਨੂੰ ਹੋਰ ਵੀ ਸਵਾਰ ਸਕਦਾ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media