ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੁਨਾਮ ਊਧਮ ਸਿੰਘ ਵਾਲਾ ਵਿਖੇ ਰਾਜ ਪੱਧਰ ਤੌਰ ’ਤੇ ਮਨਾਇਆ ਜਾ ਰਿਹਾ ਹੈ।ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਦੇ ਤਹਿਤ ਜਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿਦਿਅਕ ਅਦਾਰਿਆਂ, ਬੈਂਕਾਂ ਆਦਿ ਵਿੱਚ 31 ਜੁਲਾਈ ਦੀ ਛੁੱਟੀ ਐਲਾਨੀ ਕੀਤੀ ਹੈ।ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਤੇ ਲਾਗੂ ਨਹੀਂ ਹੋਣਗੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …