ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਸਥਾਰ ਲਈ ਤਜਵੀਜ਼ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਚੀਫ ਸੈਕਟਰੀ ਨੂੰ ਭੇਜੀ ਹੈ। ਦੱਸਣਯੋਗ ਹੈ ਕਿ 25 ਜੁਲਾਈ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਵਲੋਂ ਕੀਤੀ ਗਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਇਹ ਮੁੱਦਾ ਉਠਾਇਆ ਸੀ ਕਿ ਜੇਕਰ ਅੰਮ੍ਰਿਤਸਰ ਹਵਾਈ ਅੱਡੇ ਦਾ ਵਿਸਥਾਰ ਕੀਤਾ ਜਾਵੇ ਤਾਂ ਇਹ ਸ਼ਹਿਰ ਅਤੇ ਇਲਾਕੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਸਕਦਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਹਨਾਂ ਦੀ ਦਲੀਲ ਨਾਲ ਸਹਿਮਤ ਹੁੰਦਿਆਂ ਡਿਪਟੀ ਕਮਿਸ਼ਨਰ ਥੋਰੀ ਨੂੰ ਇਸ ਬਾਬਤ ਲਿਖਤੀ ਤਜਵੀਜ਼ ਭੇਜਣ ਲਈ ਹਦਾਇਤ ਕੀਤੀ ਸੀ।
ਥੋਰੀ ਨੇ ਬੀਤੇ ਦਿਨ ਵਿਸ਼ੇਸ਼ ਮੁੱਖ ਸਕੱਤਰ ਅਤੇ ਡਾਇਰੈਕਟਰ ਸਿਵਲ ਐਵੀਏਸ਼ਨ ਪੰਜਾਬ ਨੂੰ ਭੇਜੇ ਗਏ ਪੱਤਰ ਵਿੱਚ ਲਿਖਿਆ ਹੈ ਕਿ ਜੇਕਰ ਇਸ ਦਾ ਵਿਸਥਾਰ ਕੀਤਾ ਜਾਵੇ ਤਾਂ ਅੰਮ੍ਰਿਤਸਰ ਦਾ ਹਵਾਈ ਅੱਡਾ ਪ੍ਰਵਾਸੀ ਭਾਰਤੀਆਂ ਅਤੇ ਸੈਲਾਨੀਆਂ ਲਈ ਪੰਜਾਬ ਦਾ ਗੇਟਵੇਅ ਸਾਬਤ ਹੋ ਸਕਦਾ ਹੈ।ਬੀਤੇ ਸਮੇਂ ਦੌਰਾਨ ਇਥੇ ਯਾਤਰੀਆਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ, ਜਿਸ ਨਾਲ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ, ਸੋ ਲੋੜ ਹੈ ਕਿ ਇਸ ਦੇ ਟਰਮੀਨਲ ਵਿੱਚ ਵਾਧਾ ਕੀਤਾ ਜਾਵੇ।
ਡੀ.ਸੀ ਨੇ ਲਿਖਿਆ ਕਿ ਇਸ ਵੇਲੇ ਇਸ ਦਾ ਖੇਤਰ 40 ਹਜ਼ਾਰ ਵਰਗ ਮੀਟਰ ਹੈ ਅਤੇ 1600 ਯਾਤਰੀਆਂ ਦੀ ਸਮਰੱਥਾ ਹੈ, ਪਰ ਸੈਲਾਨੀਆਂ ਦੀ ਲਗਾਤਾਰ ਵੱਧ ਰਹੀ ਆਮਦ ਕਾਰਨ ਇਸ ਵਿੱਚ 10 ਹਜ਼ਾਰ ਵਰਗ ਮੀਟਰ ਦਾ ਖੇਤਰ ਹੋਰ ਨਾਲ ਜੋੜਨ ਅਤੇ ਸੈਲਾਨੀਆਂ ਦੀ ਸਮਰੱਥਾ 2000 ਦੇ ਕਰੀਬ ਕਰਨ ਦੀ ਤੁਰੰਤ ਲੋੜ ਹੈ।ਉਹਨਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਇਤਿਹਾਸਿਕ ਸਥਾਨਾਂ ਕਾਰਨ ਵਿਸ਼ਵ ਭਰ ਤੋਂ ਯਾਤਰੀ ਆਉਂਦੇ ਹਨ। ਜੇਕਰ ਹਵਾਈ ਅੱਡੇ ਦਾ ਵਿਸਥਾਰ ਹੁੰਦਾ ਹੈ ਤਾਂ ਹੋਰ ਇੰਟਰਨੈਸ਼ਨਲ ਉਡਾਨਾਂ ਅੰਮ੍ਰਿਤਸਰ ਪਹੁੰਚਣਗੀਆਂ, ਜਿਸ ਨਾਲ ਅੰਮ੍ਰਿਤਸਰ ਦਾ ਸੰਪਰਕ ਸਮੁੱਚੇ ਵਿਸ਼ਵ ਨਾਲ ਵਧੇਗਾ, ਜੋ ਕਿ ਵਪਾਰ, ਕਾਮਰਸ, ਸੱਭਿਆਚਾਰ ਅਤੇ ਆਰਥਿਕ ਵਿਕਾਸ ਵਿੱਚ ਵੱਡੀ ਮਦਦ ਕਰੇਗਾ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …