ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਕੁਲਵੀਰ ਸਿੰਘ ਦੀ ਦੇਖ-ਰੇਖ ਹੇਠ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ ਗੁਰਮਤਿ ਸਮਾਗਮ ਹੋਇਆ।ਸਵਰਗਵਾਸੀ ਗੁਰਬਖਸ਼ ਸਿੰਘ ਦੇ ਪਰਿਵਾਰ ਦੇ ਸਹਿਯੋਗ ਨਾਲ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਭਾਈ ਸਤਵਿੰਦਰ ਸਿੰਘ ਭੋਲਾ ਹੈਡ ਗ੍ਰੰਥੀ ਦੀ ਨਿਗਰਾਨੀ ਹੇਠ ਪਾਏ ਗਏ।ਇਸਤਰੀ ਸਤਿਸੰਗ ਸਭਾ ਵਲੋਂ ਬਲਵੰਤ ਕੌਰ, ਜਤਿੰਦਰ ਕੌਰ, ਵਰਿੰਦਰ ਕੌਰ, ਸਤਵਿੰਦਰ ਕੌਰ, ਪਰਮਜੀਤ ਕੌਰ, ਇੰਦਰਪਾਲ ਕੌਰ, ਚੰਚਲ ਰਾਣੀ ਦੇ ਜਥੇ ਨੇ ਕੀਰਤਨ ਕੀਤਾ ਜਦੋਂ ਕਿ ਭਾਈ ਗੁਰਧਿਆਨ ਸਿੰਘ, ਸਿਮਰਨਜੀਤ ਸਿੰਘ, ਤਰਨਜੀਤ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਸ਼ਹੀਦ ਊਧਮ ਸਿੰਘ ਦੇ ਬਚਪਨ ਦੀ ਗਾਥਾ, ਯਤੀਮਖਾਨਾ ਸੀ੍ ਅੰਮ੍ਰਿਤਸਰ ਵਿਖੇ ਨਿਵਾਸ, ਪੜਾਈ ਤੇ ਵੱਖ ਵੱਖ ਦੇਸ਼਼ਾਂ ਵਿੱਚ ਜਾਣਾ, 13 ਅਪ੍ਰੈਲ 1919 ਦੀ ਵਿਸਾਖੀ ਦੇ ਖੂਨੀ ਸਾਕੇ ਨੂੰ ਅੱਖੀਂ ਵੇਖਣਾ ਅਤੇ ਗੋਲੀ ਚਲਾਉਣ ਦਾ ਹੁਕਮ ਦੇਣ ਵਾਲੇ ਅੰਗਰੇਜ਼ ਅਧਿਕਾਰੀ ਸਰ ਮਾਈਕਲ ਉਡਵਾਇਰ ਨੂੰ ਇੰਗਲੈਂਡ ਵਿੱਚ ਜਾ ਕੇ ਮਾਰਣਾ ਅਤੇ ਜਲਿਆਂ ਵਾਲੇ ਬਾਗ ਦੇ ਸ਼ਹੀਦਾਂ ਦਾ ਬਦਲਾ ਲੈਣਾ ਆਦਿ ਪ੍ਰਸੰਗ ਦੇ ਖੋਜ਼ ਭਰਪੂਰ ਇਤਿਹਾਸ ਤੇ ਕਥਾ ਵਿਚਾਰ ਕੀਤੀ।ਰਾਗੀ ਜਥੇ ਅਤੇ ਸਹਿਯੋਗੀ ਪਰਿਵਾਰ ਦੇ ਮੈਂਬਰ ਗੁਰਪ੍ਰੀਤ ਸਿੰਘ ਬੱਸੀ ਨੂੰ ਗੁਰਦੁਆਰਾ ਸਾਹਿਬ ਵਲੋਂ ਜਗਤਾਰ ਸਿੰਘ, ਕੁਲਵੀਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਹਮੀਰ ਸਿੰਘ, ਹਰਪ੍ਰੀਤ ਸਿੰਘ ਨੇ ਸਨਮਾਨਿਤ ਕੀਤਾ।
ਇਸ ਮੌਕੇ ਸੁਖਪਾਲ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਸਾਹਨੀ, ਵਰਿੰਦਰ ਪਾਲ ਸਿੰਘ ਜੌਹਰ, ਸੁਖਦੇਵ ਸਿੰਘ ਮਾਨ ਹਜ਼ੂਰ ਸਾਹਿਬ ਲੰਗਰ ਸੇਵਾ ਸੁਸਾਇਟੀ, ਭਾਈ ਮਨਦੀਪ ਸਿੰਘ ਮੁਰੀਦ, ਗਗਨਦੀਪ ਸਿੰਘ ਕੋਹਲੀ, ਹਰਜੀਤ ਸਿੰਘ ਢੀਂਗਰਾ, ਰਸਵਿੰਦਰ ਸਿੰਘ, ਰਾਜਿੰਦਰ ਸਿੰਘ, ਭੁਪਿੰਦਰ ਸਿੰਘ, ਜਸਬੀਰ ਸਿੰਘ ਮੈਨੇਜਰ ਏ.ਯੂ ਸਮਾਲ ਕੈਪੀਟਲ ਬੈਂਕ ਤੇ ਸਮੂਹ ਸਟਾਫ਼, ਰਾਜ ਕੁਮਾਰ ਰਾਜੂ, ਬੀਬੀ ਬਲਵਿੰਦਰ ਕੌਰ, ਕੁਲਵਿੰਦਰ ਕੌਰ ਢੀਂਗਰਾ, ਮਧੂ ਸ਼ਰਮਾ, ਬੀਰਇੰਦਰ ਪਾਲ ਕੌਰ ਲੁਧਿਆਣਾ, ਕਮਲਪ੍ਰੀਤ ਕੌਰ, ਮਨਜੀਤ ਕੌਰ, ਪਰਮਿੰਦਰ ਕੌਰ, ਦਲਜੀਤ ਕੌਰ, ਸ਼ਕੁੰਤਲਾ ਰਾਣੀ ਆਦਿ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।ਸਮਾਪਤੀ ਉਪਰੰਤ ਲੰਗਰ ਵਰਤਾਇਆ ਗਿਆ।