ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਜੀ ਦਾ 85ਵਾਂ ਸ਼ਹੀਦੀ ਦਿਹਾੜਾ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਵਲੋਂ ਪੀਰ ਬਾਬਾ ਚਿਰੰਗੀ ਸ਼ਾਹ ਜੀ ਧਰਮਸ਼ਾਲਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਸਮੇਂ ਖੂਨਦਾਨ ਕੈਂਪ ਵੀ ਲਗਾਇਆ ਗਿਆ।ਕਲੱਬ ਦੇ ਪ੍ਰਧਾਨ ਰਾਜਿੰਦਰ ਸਿੰਘ ਕੈਫ਼ੀ, ਅਵਤਾਰ ਸਿੰਘ ਤਾਰੀ, ਜਸਪਾਲ ਸਿੰਘ ਪਾਲਾ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਕਲੱਬ ਵਲੋਂ ਸ਼ਹੀਦ ਉਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਬਗੀਰਥ ਰਾਏ ਗੀਰਾਂ, ਨਰੇਸ ਸਰਮਾ, ਕਲੱਬ ਦੇ ਮੈਂਬਰ ਕਰਨੈਲ ਸਿੰਘ ਢੋਟ, ਮਲਕੀਅਤ ਸਿੰਘ, ਬਲਜਿੰਦਰ ਸਿੰਘ ਠੇਕੇਦਾਰ, ਅਮਰਜੀਤ ਸਿੰਘ ਠੇਕੇਦਾਰ, ਜਗਦੀਪ ਸਿੰਘ ਰਿੰਪੀ, ਗੁਰਦਿਆਲ ਸਿੰਘ, ਮਨਜੀਤ ਸਿੰਘ ਅਤੇ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …