ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਬੀਤੇ ਦਿਨੀਂ ਬੱਚਿਆਂ ਨੂੰ ਅਲੋਪ ਹੋ ਰਹੇ ਪੰਜਾਬੀ ਵਿਰਸੇ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਅਧਿਆਪਕਾ ਬਲਦੀਪ ਰਾਣੀ ਨੇ ਕਿਹਾ ਕਿ ਪ੍ਰਾਚੀਨ ਸਮੇਂ ਤੋਂ ਚੱਲ ਰਹੀ ਪ੍ਰੰਪਰਾ ਅੱਜ ਦੀ ਨੌਜਵਾਨ ਪੀੜ੍ਹੀ ਭੁੱਲ ਚੁੱਕੀ ਹੈ।ਪਰ ਸਾਨੂੰ ਸਾਰਿਆਂ ਨੂੰ ਪੰਜਾਬੀ ਵਿਰਸੇ ਨੂੰ ਭੁੱਲਣਾ ਨਹੀਂ ਚਾਹੀਦਾ।ਅਕੈਡਮੀ ਦੀ ਸ਼ਾਨ ਪੰਜਾਬੀ ਅਧਿਆਪਕ ਅਤੇ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੇ ਭੰਗੜਾ, ਗਿੱਧਾ, ਸੰਮੀ, ਕਿੱਕਲੀ, ਝੂੰਮਰ, ਲੁੱਡੀ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ।ਜਿਸ ਵਿੱਚ ਬੱਚਿਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …