ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਦੇ ਗੁਰਦੁਆਰਾ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਕੀਤੇ ਗਏ ਪਾਠ ਉਪਰੰਤ ਭਾਈ ਵੀਰ ਸਿੰਘ ਗੁਰਮਤਿ ਵਿਦਿਆਲਾ ਦੇ ਵਿਦਿਆਰਥੀਆਂ ਨੇ ਰੰਸਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਵਿਦਿਆਰਥੀਆਂ ਵੱਲੋ ਦੇਸ਼ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ ਜੀਵਨ ਨਾਲ ਸਬੰਧਤ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਬਾਬਤ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਦੀ ਜ਼਼ਬਰ ਜੁਲਮ ਅੱਗੇ ਨਾ ਝੁੱਕਣ ਵਾਲੀ ਵਿਲੱਖਣ ਸਖ਼ਸ਼ੀਅਤ ਘਾੜਤ ਵਿੱਚ ਯਤੀਮਖ਼ਾਨੇ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ ਗਿਆ।
ਚੀਫ਼ ਖ਼ਾਲਸਾ ਦੀਵਾਨ ਦੇ ਮੀਤ ਪ੍ਰਧਾਨ ਜਗਜੀਤ ਸਿੰਘ, ਕਾਰਜਕਾਰੀ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਹੋਰਨਾਂ ਦੀਵਾਨ ਪ੍ਰਬੰਧਕਾਂ ਸਮੇਤ ਯਤੀਮਖਾਨਾ ਵਿਖੇ ਸਥਿਤ ਸ਼ਹੀਦ ਊਧਮ ਸਿੰਘ ਮਿਊਜਿਅਮ ਵਿਸ਼ੇਸ਼ ਤੌਰ ਤੇ ਪੁੱਜੇ ਜਿਥੇ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਦੁਰਲਭ ਤਸਵੀਰਾਂ, ਹਾਜ਼ਰੀ ਰਿਕਾਰਡ ਅਤੇ ਹੋਰ ਸਮੱਗਰੀ ਜਿਵੇਂ ਸੰਦੂਕ, ਮੰਜ਼ਾ, ਬਰਤਨ, ਲੈਂਪ ਆਦਿ ਸੰਭਾਲ ਕੇ ਰੱਖੀ ਗਈ ਹੈ।ਦੀਵਾਨ ਪ੍ਰਬੰਧਕਾਂ ਅਤੇ ਮੈਂਬਰਾਂ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਉਹਨਾਂ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕੀਤਾ।ਮੀਤ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਜੀਵਨ ਦੇ 12 ਸਾਲ ਇਸੇ ਯਤੀਮਖਾਨਾ ਵਿਖੇ ਬਤੀਤ ਕੀਤੇ ਹਨ ਅਤੇ ਉਹਨਾਂ ਦੇ ਚਰਿੱਤਰ ਨਿਰਮਾਣ ਵਿੱਚ ਯਤੀਮਖ਼ਾਨੇ ਦਾ ਅਹਿਮ ਯੋਗਦਾਨ ਹੈ।ਯਤੀਮਖ਼ਾਨਾ ਮੈਂਬਰ ਇੰਚਾਰਜ਼ ਡਾ. ਆਤਮਜੀਤ ਸਿੰਘ ਬਸਰਾ, ਮੋਹਨਜੀਤ ਸਿੰਘ ਭੱਲਾ ਅਤੇ ਲਖਵਿੰਦਰ ਸਿੰਘ ਨੇ ਯਤੀਮਖਾਨਾ ਵਿਖੇ ਸ਼ਹੀਦ ਊਧਮ ਸਿੰਘ ਮਿਉਜ਼ਿਅਮ ‘ਚ ਰੱਖੀਆਂ ਗਈਆਂ ਯਾਦਗਾਰੀ ਵਸਤਾਂ ਬਾਬਤ ਅਤੇ ਇਹਨਾਂ ਦੇ ਰੱਖ ਰਖਾਅ ਲਈ ਕੀਤੇ ਗਏ ਵਿਸ਼ੇਸ਼ ਯਤਨਾਂ ਬਾਬਤ ਜਾਣਕਾਰੀ ਦਿੱਤੀ।
ਦੀਵਾਨ ਦੇ ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋ, ਅਜੀਤ ਸਿੰਘ ਬਸਰਾ, ਸ੍ਰ.ਮੋਹਨਜੀਤ ਸਿੰਘ ਭੱਲਾ, ਗੁਰਪ੍ਰੀਤ ਸਿੰਘ ਸੇਠੀ, ਰਾਬਿੰਦਰਬੀਰ ਸਿੰਘ ਭੱਲਾ, ਓਪਕਾਰ ਸਿੰਘ, ਡਾ. ਜਸਬੀਰ ਸਿੰਘ ਸਾਬਰ, ਡਾ. ਬਲਬੀਰ ਸਿੰਘ ਸੈਣੀ ਸਮੇਤ ਵੱਡੀ ਗਿਣਤੀ ‘ਚ ਯਤੀਮਖਾਨਾ ਸਟਾਫ ਅਤੇ ਬੱਚੇ ਹਾਜ਼ਰ ਸਨ।
Check Also
’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ
ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ …