ਅੰਮ੍ਰਿਤਸਰ, 31 ਜੁਲਾਈ (ਜਗਦੀਪ ਸਿੰਘ) – ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਪ੍ਰੇਰਨਾ ਨਾਲ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਬੀਬੀ ਗੁਰਚਰਨ ਕੌਰ ਦੀ ਅਗਵਾਈ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮੂਹ ਸੁਸਾਇਟੀਆਂ ਦੇ ਮੁਖੀ ਬੀਬੀਆਂ ਨੇ ਸੰਗਤੀ ਰੂਪ ‘ਚ ਸੁਖਮਨੀ ਸਾਹਿਬ ਦੇ ਪਾਠ ਜਾਪ ਕੀਤੇ ਅਤੇ ਬੀਬੀਆਂ ਨੇ ਧਾਰਣਾ ਨਾਲ ਗੁਰਮੰਤਰ, ਮੂਲਮੰਤਰ ਦੀ ਛਹਿਬਰ ਲਾਈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਜਤਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਅਤੇ ਭਾਈ ਕ੍ਰਿਪਾਲ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸਮੁੱਚੀ ਸੰਗਤ ਨੂੰ ਵਿਸਮਾਦ ਧੁੰਨਾਂ ਨਾਲ ਜੋੜਿਆ।ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸਮੁੱਚੀਆਂ ਸੁਸਾਇਟੀਆਂ ਦੀਆਂ ਬੀਬੀਆਂ ਤੇ ਸੰਗਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਉਨ੍ਹਾਂ ਬੁੱਢਾ ਦਲ ਵੱਲੋਂ ਸੁਖਮਨੀ ਸੇਵਾ ਸੁਸਾਇਟੀਆਂ ਦੇ ਮੁਖੀ ਬੀਬੀਆਂ ਬੀਬੀ ਗੁਰਚਰਨ ਕੌਰ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ, ਬੀਬੀ ਹਰਪ੍ਰੀਤ ਕੌਰ ਅਤੇ ਹੋਰ ਸੁਸਾਇਟੀਆਂ ਦੀਆਂ ਮੁਖੀਆਂ ਨੂੰ ਸਿਰਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ।ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਆਈ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ।
ਸਮਾਗਮ ਵਿੱਚ ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਰਣਜੋਧ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ ਗ੍ਰੰਥੀ, ਬਾਬਾ ਗੁਰਲਾਲ ਸਿੰਘ, ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …