ਪਠਾਨਕੋਟ, 1 ਅਗਸਤ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ ਉਪਰਾਲੇ ਕੀਤੇ ਜਾਂ ਰਹੇ ਹਨ।ਰਾਜ ਵਿਚ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਦੀ ਯੋਗ ਅਗਵਾਈ ਹੇਠ ਕਿਸਾਨਾਂ ਵਿੱਚ ਖੇਤੀ ਮਸ਼ੀਨਰੀ ‘ਤੇ ਸਬਸਿਡੀ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।
ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਡਾ. ਹਰਮਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਚਾਹਵਾਨ ਕਿਸਾਨ ਖੇਤੀਬਾੜੀ ਮਸ਼ੀਨਰੀ ਜਿਵੇ ਕਿ ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ ਡਰਿੱਲ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀਟੀ.ਓ ਆਪਰੇਟਿਡ ਬੰਡ ਫੋਰਮਰ, ਆਇਲ ਮਿਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਸਬਸਿਡੀ ਦੀ ਦਰ ਸਕੀਮ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਆਨਲਾਈਨ ਪੋਰਟਲ ‘ਤੇ ਮਿਤੀ 13-08-2024 ਤੱਕ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਕਿਸਾਨ ਵਿਭਾਗ ਦੇ ਅਧੀਨ ਦਫਤਰਾਂ ਨਾਲ ਤਾਲਮੇਲ ਕਰ ਸਕਦੇ ਹਨ।
Check Also
ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਵਲੋਂ ਭਗਤਾਂ ਵਾਲਾ ਡੰਪ ਦਾ ਦੌਰਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਸ਼ਹਿਰ ਵਿੱਚ ਸਾਫ ਸਫਾਈ ਦੀਆਂ ਲਗਾਤਾਰ ਆ ਰਹੀਆਂ ਸ਼ਿਕਾਇਤਾਂ …