ਸੰਗਰੂਰ, 1 ਅਗਸਤ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਵਣ ਮਹਾਂ ਉਤਸਵ ਪ੍ਰਿੰਸੀਪਲ ਸ਼੍ਰੀਮਤੀ ਸੁਸ਼ੀਲ ਸਨੀਤਾ ਦੀ ਅਗਵਾਈ ਹੇਠ ਮਨਾਇਆ ਗਿਆ।ਸਕੂਲ ਦੇ ਸਮੂਹ ਸਟਾਫ ਅਤੇ ਬੱਚਿਆਂ ਨੇ ਸਕੂਲ ਕੈਂਪਸ ਅਤੇ ਹੋਰ ਨੇੜਲੀਆਂ ਥਾਵਾਂ ‘ਤੇ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ।ਸ਼੍ਰੀਮਤੀ ਸੁਸ਼ੀਲ ਸੁਨੀਤਾ ਨੇ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ।ਉਨਾਂ ਹਰ ਇੱਕ ਬੱਚੇ ਨੂੰ ਆਪਣੇ ਜੀਵਨ ਵਿੱਚ ਪੌਦੇ ਲਾਉਣ ਲਈ ਪ੍ਰੇਰਿਤ ਕਰਦਿਆਂ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਤੇ ਹਰਿਆ ਭਰਿਆ ਰੱਖਣ ਲਈ ਕਿਹਾ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …