Friday, March 28, 2025

ਸ਼੍ਰੋਮਣੀ ਕਮੇਟੀ ਬੋਰਡ ਦੀਆਂ ਵੋਟਾਂ ਬਣਵਾਉਣ ਦੀ ਆਖਰੀ ਮਿਤੀ 16 ਸਤੰਬਰ ਤੱਕ ਵਧਾਈ

ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ।ਵੋਟਾਂ ਬਣਵਾਉਣ ਦੀ ਆਖਰੀ ਵਿੱਚ ਇੱਕ ਵਾਰ ਫਿਰ 16 ਸਤੰਬਰ 2024 ਤੱਕ ਵਾਧਾ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਆਖ਼ਰੀ ਤਰੀਕ 31 ਜੁਲਾਈ 2024 ਸੀ।ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 16 ਸਤੰਬਰ ਤੱਕ ਫਾਰਮ ਨੰਬਰ-1 ਭਰ ਸਕਦਾ ਹੈ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੋਟਾਂ ਦੀ ਸ਼ੁਰੂਆਤੀ ਪ੍ਰਕਾਸ਼ਨਾ 8 ਅਕਤੂਬਰ 2024 ਤੱਕ ਹੋਵੇਗੀ।ਕਿਸੇ ਵੀ ਤਰ੍ਹਾਂ ਦੇ ਦਾਅਵੇ ਜਾਂ ਇਤਰਾਜ਼ ਦੇਣ ਦੀ ਆਖਰੀ ਮਿਤੀ 29 ਅਕਤੂਬਰ ਅਤੇ ਸਾਰੇ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 8 ਨਵੰਬਰ 2024 ਤੱਕ ਕੀਤਾ ਜਾਵੇਗਾ।ਥੋਰੀ ਨੇ ਕਿਹਾ ਕਿ 26 ਨਵੰਬਰ ਨੂੰ ਅੰਤਿਮ ਪ੍ਰਕਾਸ਼ਨਾ ਸੂਚੀ ਜਾਰੀ ਕਰ ਦਿੱਤੀ ਜਾਵੇਗੀ।ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋਂ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸ ਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਜਰੂਰੀ ਹੈ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …