Wednesday, July 30, 2025
Breaking News

ਮੰਨੂ ਭਾਕਰ ਨੇ ਓਲਪਿੰਕ ਮੈਡਲ ਜਿੱਤ ਕੇ ਵਧਾਇਆ ਦੇਸ਼ ਦਾ ਮਾਨ – ਡਾ. ਕੁੰਦਰਾ ਥੋਰੀ

ਅੰਮ੍ਰਿਤਸਰ 1 ਅਗਸਤ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਵਲੋਂ ਟੀ.ਬੀ ਰੋਗੀ ਅਤੇ ਵਿਸ਼ੇਸ਼ ਰੂਪ ਵਿੱਚ ਲੜਕੀਆਂ ਲਈ ਇੱਕ ਸੈਲਫ ਹਾਈਜੀਨ ਕੈਂਪ ਦਾ ਆਯੋਜਨ ਵਰਕਿੰਗ ਵੁਮੈਨ ਹੋਸਟਲ ਵਿਖੇ ਕੀਤਾ ਗਿਆ।ਇਸ ਕੈਂਪ ਵਿੱਚ ਟੀ.ਬੀ ਮਰੀਜਾਂ ਅਤੇ ਬੇਟੀਆਂ ਨੇ ਭਾਗ ਲਿਆ।ਸਮਾਰੋਹ ਵਿੱਚ ਡਾ. ਗਗਨ ਕੁੰਦਰਾ ਥੋਰੀ ਲੇਡੀ ਪ੍ਰਧਾਨ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੇ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਉਨਾਂ ਨੇ ਬੱਚੀਆਂ ਨੂੰ ਆਪਣੀ ਸੈਲਫ ਹਾਈਜ਼ੀਨ ਵੱਲ ਵਿਸ਼ੇਸ਼ ਧਿਆਨ ਰੱਖਣ ਬਾਰੇ ਪ੍ਰੇਰਿਤ ਕਰਦਿਆਂ ਕਿਹਾ ਕਿ ਸਿਹਤਮੰਦ ਅਤੇ ਤੱਦਰੁਸਤ ਬੇਟੀਆ ਭਾਰਤ ਦੇ ਨਿਰਮਾਣ ਵਿੱਚ ਉਘਾ ਯੋਗਦਾਨ ਦੇ ਰਹੀਆਂ ਹਨ।ਜਿਸ ਦੀ ਉਦਾਹਰਨ ਪੈਰਿਸ ਓਲਪਿੰਕ ਵਿਜੇਤਾ ਮੰਨੂ ਭਾਕਰ ਹੈ।ਜਿਸ ਨੇ ਪੈਰਿਸ ਵਿੱਚ ਦੋ ਮੈਡਲ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਸਾਰੀਆਂ ਧੀਆਂ ਨੂੰ ਮੰਨੂ ਭਾਕਰ ਦੇ ਜੀਵਨ ਤੋ ਪ੍ਰੇਰਨਾ ਲੈਣੀ ਚਾਹੀਦੀ ਹੈ।ਉਨ੍ਹਾ ਸੈਲਫ ਹਾਈਜ਼ੀਨ ਕਿੱਟਾਂ ਦੀ ਵੰਡ ਕੀਤੀ।
ਇਸ ਸਮਾਰੋਹ ਦੇ ਆਯੋਜਕ ਸੈਮਸਨ ਮਸੀਹ, ਕਾਰਜ਼ਕਾਰੀ ਸਕੱਤਰ ਰੈਡ ਕਰਾਸ ਸੁਸਾਇਟੀ ਨੇ ਸਾਰਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਵਿਨੋਦ ਕੁਮਾਰ, ਮੁਕੁਲ ਸ਼ਰਮਾ, ਸ਼੍ਰੀਮਤੀ ਰਜ਼ਨੀ ਬਾਲਾ ਅਤੇ ਮਿਸ ਨੇਹਾ ਵੀ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …