Thursday, November 21, 2024

ਸਾਂਝੀ ਰਸੋਈ ਦਾ ਬੱਸ ਸਟੈਂਡ ਵਿਖੇ ਉਦਘਾਟਨ, 10 ਰੁਪਏ ‘ਚ ਮਿਲੇਗਾ ਪੌਸ਼ਟਿਕ ਖਾਣਾ

ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਰੈਡ ਕਰਾਸ ਦੀ ਅਗਵਾਈ ਹੇਠ ਈ.ਐਮ.ਸੀ ਹਸਪਤਾਲ ਅੰਮ੍ਰਿਤਸਰ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਜਲ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਬੱਸ ਸਟੈਂਡ ਦੀ ਪਾਰਕਿੰਗ ਵਿਖੇ ਲੋੜਵੰਦ ਲੋਕਾਂ ਨੂੰ 10 ਰੁਪਏ ਵਿੱਚ ਦੁਪਿਹਰ ਦਾ ਖਾਣਾ ਦੇਣ ਲਈ ਸਾਂਝੀ ਰਸੋਈ ਦਾ ਉਦਘਾਟਨ ਕੀਤਾ ਗਿਆ।ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਪੁਰਸ਼ਾਂ ਦਾ ਧੰਨਵਾਦ ਕਰਦੇ ਹੋਏ ਥੋਰੀ ਨੇ ਕਿਹਾ ਕਿ ਇੰਨਾਂ ਲੋਕਾਂ ਦੀ ਮਦਦ ਨਾਲ ਰੈਡ ਕਰਾਸ ਹੁਣ ਰਾਹਗੀਰਾਂ, ਕਿਰਤੀਆਂ ਅਤੇ ਹੋਰ ਲੋੜਵੰਦਾਂ ਨੂੰ 10 ਰੁਪਏ ਵਿਚ ਸਾਫ-ਸੁਥਰਾ ਤੇ ਪੌਸ਼ਟਿਕ ਭੋਜਨਾ ਮੁਹੱਈਆ ਕਰਵਾਏਗਾ, ਜਿਸ ਵਿੱਚ ਦਾਲ, ਸਬਜ਼ੀ, ਚੌਲ ਤੇ ਰੋਟੀ ਆਦਿ ਸ਼ਾਮਿਲ ਹੋਵੇਗੀ।ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਹਸਪਤਾਲ ਅਤੇ ਸਿਵਲ ਹਸਪਤਾਲ ਅੰਮ੍ਰਿਤਸਰ ਵਿੱਚ ਵੀ ਸਾਂਝੀ ਰਸੋਈ ਦਾ ਸੱਸਤਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।ਉਨਾਂ ਈ.ਐਮ.ਸੀ ਹਸਪਤਾਲ ਦੇ ਪਵਨ ਅਰੋੜਾ ਅਤੇ ਬਾਬਾ ਦੀਪ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਉਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਰੈਡ ਕਰਾਸ ਦੇ ਕਾਰਜਕਾਰੀ ਸੈਕਟਰੀ ਸੈਮਸਨ ਮਸੀਹ, ਬਾਬਾ ਦੀਪ ਸਿੰਘ ਨਿਸ਼ਕਾਮ ਜਲ ਸੇਵਾ ਸੁਸਾਇਟੀ ਦੇ ਅਹੁੱਦੇਦਾਰ ਫੁਲਵਿੰਦਰ ਸਿੰਘ, ਮਨਜਿੰਦਰ ਸਿੰਘ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …