ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਤਜਿੰਦਰ ਸਿੰਘ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ
ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਜਿੰਨਾਂ ਕਿਸਾਨਾਂ ਨੇ 2000 ਰੁਪਏ ਦੀਆਂ ਸਲਾਨਾ ਤਿੰਨ ਕਿਸ਼ਤਾਂ ਲੈਣ ਲਈ ਪੀ.ਐਮ. ਕਿਸਾਨ ਪੋਰਟਲ ‘ਤੇ ਰਜਿਸਟਰੇਸ਼ਨ ਕਾਰਵਾਈ ਹੋਈ ਹੈ ਅਤੇ ਕਿਸ਼ਤਾਂ ਦਾ ਲਾਭ ਮਿਲਣਾ ਬੰਦ ਹੋ ਗਿਆ ਹੈ।ਕਿਸਾਨਾਂ ਲਈ ਇਸ ਸਕੀਮ ਦੀ ਅਗਲੀ ਕਿਸ਼ਤ ਲੈਣ ਲਈ ਈ.ਕੇ.ਵਾਈ.ਸੀ ਕਰਵਾਉਣੀ ਲਾਜ਼ਮੀ ਹੈ।ਜਿੰਨਾਂ ਲਾਭਪਾਤਰੀ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਨਾ ਹੋਣ ਕਰਕੇ ਪਿਛਲੀ ਕਿਸ਼ਤ ਜਾਰੀ ਨਹੀ ਹੋਈ।ਉਹ ਆਪਣੇ ਨਜਦੀਕੀ ਕਾਮਨ ਸਰਵਿਸ ਸੈਂਟਰ ‘ਤੇ ਜਾ ਕੇ ਬਾਇੳਮਿਟਰਿਕ ਵਿਧੀ ਰਾਹੀਂ ਜਾਂ ਪੀ.ਐਮ.ਕਿਸਾਨ ਮੋਬਾਇਲ ਐਪ ਰਾਹੀਂ ਵੀ ਈ.ਕੇ.ਵਾਈ.ਸੀ ਕਰਵਾ ਸਕਦੇ ਹਨ।ਇਸ ਤੋਂ ਇਲਾਵਾ ਇਸ ਸਕੀਮ ਦਾ ਲਾਭ ਲੈਣ ਲਈ ਲੈਂਡ ਸੀਡਿੰਗ ਹੋਣਾ ਵੀ ਲਾਜ਼ਮੀ ਹੋ ਗਿਆ ਹੈ। ਇਸ ਲਈ ਜਿੰਨਾਂ ਕਿਸਾਨਾਂ ਨੂੰ ਈ.ਕੇ.ਵਾਈ.ਸੀ ਕਰਵਾਉਣ ਦੇ ਬਾਵਜ਼ੂਦ ਵੀ ਇਸ ਸਕੀਮ ਦਾ ਲਾਭ ਨਹੀ ਮਿਲ ਰਿਹਾ। ਉਹ ਆਪਣੇ ਆਧਾਰ ਕਾਰਡ ਅਤੇ ਜ਼ਮੀਨ ਦੀ ਜਮਾਂਬੰਦੀ/ ਫਰਦ ਹਕੀਕਤ ਦੀ ਕਾਪੀ ਸਬੰਧਤ ਬਲਾਕ ਖੇਤੀਬਾੜੀ ਦਫਤਰ ਵਿਖੇ ਜਮ੍ਹਾਂ ਕਰਵਾ ਦੇਣ ਤਾਂ ਜੋ ਉਹਨਾਂ ਦੀ ਲੈਂਡ ਸੀਡਿੰਗ ਸਬੰਧੀ ਲੋੜੀਂਦੀ ਕਾਰਵਾਈ ਮੁਕੰਮਲ ਕੀਤੀ ਜਾ ਸਕੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media