ਪਠਾਨਕੋਟ, 2 ਅਗਸਤ (ਪੰਜਾਬ ਪੋਸਟ ਬਿਊਰੋ) – ਭਾਸ਼ਾ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਣ ਤੇ ਉਨ੍ਹਾਂ ਅੰਦਰ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਹਰ ਸਾਲ ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ।ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਹਰ ਵਰਗ ’ਚੋਂ ਪਹਿਲੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਲਈ ਭੇਜਿਆ ਜਾਂਦਾ ਹੈ।ਇਸ ਵਾਰ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ, ਪਠਾਨਕੋਟ ਵਲੋਂ ਵਿਦਿਆਰਥੀਆਂ ਦੇ ਐਂਟਰੀ ਫਾਰਮ ਲੈਣ ਦੀ ਆਖਰੀ ਮਿਤੀ 25 ਜੁਲਾਈ 2024 ਨਿਰਧਾਰਿਤ ਕੀਤੀ ਗਈ ਸੀ।ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਐਂਟਰੀ ਫਾਰਮ ਭੇਜਣ ਦੀ ਮਿਤੀ ਵਿੱਚ ਵਾਧਾ ਕਰਨ ਦੀ ਮੰਗ ਦੇ ਮੱਦੇਨਜ਼ਰ ਹੁਣ ਐਂਟਰੀ ਫਾਰਮ ਭੇਜਣ ਦੀ ਮਿਤੀ ’ਚ ਵਾਧਾ ਕੀਤਾ ਗਿਆ ਹੈ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਨੇ ਦੱਸਿਆ ਕਿ ਹੁਣ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ; ਸਰਕਾਰੀ ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਐਂਟਰੀਆਂ 14 ਅਗਸਤ 2024 ਨੂੰ ਸ਼ਾਮ 5.00 ਵਜੇ ਤੱਕ ਭੇਜੀਆਂ ਜਾ ਸਕਦੀਆਂ ਹਨ।ਜੋ ਵਿਦਿਆਰਥੀ ਪਹਿਲਾਂ ਐਂਟਰੀ ਫਾਰਮ ਭੇਜ ਚੁੱਕੇ ਹਨ, ਉਹਨਾਂ ਨੂੰ ਦੁਬਾਰਾ ਐਂਟਰੀ ਫਾਰਮ ਭੇਜਣ ਦੀ ਲੋੜ ਨਹੀਂ ਹੈ।ਇਹਨਾਂ ਮੁਕਾਬਲਿਆਂ ਲਈ ਨਿਯਮ ਦੇ ਸ਼ਰਤਾਂ ਪਹਿਲਾਂ ਵਾਲੀਆਂ ਹੀ ਰਹਿਣਗੀਆਂ।ਇਹਨਾਂ ਮੁਕਾਬਲਿਆਂ ਸੰਬੰਧੀ ਫਾਰਮ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਠਾਨਕੋਟ ਵਿਖੇ’ਤੇ ਜਮ੍ਹਾਂ ਕਰਵਾਏ ਜਾ ਸਕਦੇ ਹਨ ਜਾਂ ਦਫ਼ਤਰ ਦੀ ਈਮੇਲ Dlopathankot3@gmail.com ਰਾਹੀਂ ਵੀ ਭੇਜੇ ਜਾ ਸਕਦੇ ਹਨ।ਕਿਸੇ ਵੀ ਹੋਰ ਜਾਣਕਾਰੀ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਚਾਈਨਾ ਡੋਰ ਦੀ ਵਿਕਰੀ ਰੋਕਣ ਲਈ ਪੁਲਿਸ ਨਾਲ ਮਿਲ ਕੇ ਕੰਮ ਕਰਨਗੇ ਤਹਿਸੀਲਦਾਰ- ਡੀ.ਸੀ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਵਿੱਚੋਂ ਚਾਈਨਾ …