ਸੰਗਰੂਰ, 1 ਅਗਸਤ (ਜਗਸੀਰ ਲੌਂਗੋਵਾਲ) – ਗੋਆ ਵਿਖੇ ਪਿਛਲੇ ਹਫ਼ਤੇ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਆਪਣੀ ਬਿਹਤਰੀਨ ਖੇਡ
ਸਦਕਾ ਸੋਨ ਤਗ਼ਮੇ ਤੇ ਕਾਂਸੀ ਤਗ਼ਮਾ ਜਿੱਤਣ ਵਾਲੇ 3 ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸਨਮਾਨਿਤ ਕੀਤਾ।ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਚ ਜਸਪ੍ਰੀਤ ਸਿੰਘ ਢੀਂਡਸਾ ਅਤੇ ਜੇਤੂ ਖਿਡਾਰੀਆਂ ਹਰਸ਼ਪ੍ਰੀਤ ਸਿੰਘ, ਅਕਾਸ਼ਦੀਪ ਸਿੰਘ ਤੇ ਇਸ਼ੂ ਦੀ ਇਸ ਅੀਹਮ ਪ੍ਰਾਪਤੀ ਲਈ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਹਨਤ, ਨਿਰੰਤਰ ਅਭਿਆਸ ਤੇ ਲਗਨ ਨਾਲ ਕੋਈ ਵੀ ਮੀਲ ਪੱਥਰ ਸਥਾਪਿਤ ਕੀਤਾ ਜਾ ਸਕਦਾ ਹੈ।ਖੇਡਾਂ ਦੇ ਖੇਤਰ ਵਿੱਚ ਮਹੱਤਵਪੂਰਨ ਪ੍ਰਾਪਤੀਆਂ ਦਰਜ਼ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਹਿਹ ਖੁਸ਼ੀ ਦੀ ਗੱਲ ਹੈ ਕਿ ਕਿੱਕ ਬਾਕਸਿੰਗ ਵਿੱਚ ਨੌਜਵਾਨਾਂ ਦਾ ਉਤਸ਼ਾਹ ਪਹਿਲਾਂ ਨਾਲੋਂ ਕਾਫ਼ੀ ਵਧਿਆ ਹੈ ਅਤੇ ਪੰਜਾਬ ਸਰਕਾਰ ਵੀ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਅਹਿਮ ਉਪਰਾਲੇ ਕਰ ਰਹੀ ਹੈ।
ਕੋਚ ਜਸਪ੍ਰੀਤ ਸਿੰਘ ਢੀਂਡਸਾ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਏ.ਡੀ.ਸੀ (ਵਿਕਾਸ) ਵਰਜੀਤ ਵਾਲੀਆ ਤੇ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰਸ਼ਪ੍ਰੀਤ ਸਿੰਘ ਨੇ 60 ਕਿਲੋ ਭਾਰ ਵਰਗ ਤਹਿਤ ਹੋਏ ਫੁੱਲ ਕਨੈਕਟ ਮੁਕਾਬਲੇ ਵਿੱਚ ਸੋਨ ਤਗਮਾ, ਅਕਾਸ਼ਦੀਪ ਸਿੰਘ ਨੇ 91 ਪਲੱਸ ਕਿਲੋ ਭਾਰ ਵਰਗ ਤਹਿਤ ਲੋਅ ਕਿੱਕ ਮੁਕਾਬਲੇ ਵਿੱਚ ਸੋਨ ਤਗ਼ਮਾ ਅਤੇ ਇਸ਼ੂ ਨੇ 57 ਕਿਲੋ ਭਾਰ ਵਰਗ ਦੇ ਲਾਈਟ ਕਨੈਕਟ ਮੁਕਾਬਲੇ ਵਿੱਚ ਕਾਂਸੀ ਤਗ਼ਮਾ ਹਾਸਲ ਕੀਤਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media