Saturday, October 3, 2026

ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਬਾਬਾ ਬਕਾਲਾ ਦੇ ਦਫਤਰ ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਸਬ ਡਵੀਜ਼ਨ ਦਫਤਰ ਬਾਬਾ ਬਕਾਲਾ ਅਤੇ ਤਹਿਸੀਲ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸਮੇਂ ਸਿਰ ਦਫਤਰ ਪੁੱਜਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ।ਥੋਰੀ ਨੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕਰਕੇੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।
ਡਿਪਟੀ ਕਮਿਸ਼ਨ ਨੇ ਦੱਸਿਆ ਕਿ 6 ਅਗਸਤ ਨੂੰ ਸਿੰਚਾਈ ਵਿਭਾਗ ਦੇ ਰੈਸਟ ਹਾਊਸ ਰਈਆ ਵਿਖੇ ਇਕ ਵਿਸ਼ੇਸ਼ ਕੈਂਪ ਦੁਪਹਿਰ 12-00 ਵਜੇ ਤੋਂ 3.00 ਵਜੇ ਤੱਕ ਲਗਾਇਆ ਜਾ ਰਿਹਾ ਹੈ।ਇਸ ਕੈਂਪ ਵਿੱਚ ਮੌਕੇ ‘ਤੇ ਹੀ ਲੋਕਾਂ ਨੂੰ ਸਰਕਾਰ ਵਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ ਅਤੇ ਉਹ ਘਰ ਬੈਠੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਵੀ ਲੈ ਸਕਣਗੇ।ਇਸ ਮੌਕੇ ਐਸ.ਡੀ.ਐਮ ਬਾਬਾ ਬਕਾਲਾ ਰਵਿੰਦਰ ਸਿੰਘ ਵੀ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …