Wednesday, September 18, 2024

ਫੋਕਲੋਰ ਰਿਸਰਚ ਅਕਾਦਮੀ ਹੋਰ ਜਥੇਬੰਦੀਆਂ ਸਮੇਤ 14 ਅਗਸਤ ਨੂੰ ਕਰਵਾਏਗੀ ਹਿੰਦ-ਪਾਕਿ ਦੋਸਤੀ ਮੇਲਾ – ਮਾਣਕ

ਅੰਮ੍ਰਿਤਸਰ, 3 ਅਗਸਤ (ਦੀਪ ਦਵਿੰਦਰ ਸਿੰਘ) – ਫੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਤੇ ਹਿੰਦ-ਪਾਕਿ ਦੋਸਤੀ ਮੰਚ ਅਤੇ ਸਾਫ਼ਮਾ 14 ਅਗਸਤ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਬਾਰੇ ਵਿਰਸਾ ਵਿਹਾਰ ਵਿਖੇ ਕਿਸਾਨ, ਜਨਤਕ ਜਥੇਬੰਦੀਆਂ ਤੇ ਬੁੱਧੀਜੀਵੀਆਂ ਨਾਲ ਮੀਟਿੰਗ ਕਰਨ ਉਪਰੰਤ ਪ੍ਰੈਸ ਕਾਨਫਰੰਸ ਕੀਤੀ ਗਈ।ਇਸ ਦੀ ਪ੍ਰਧਾਨਗੀ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ, ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਪ੍ਰਧਾਨ ਪ੍ਰੋ. ਸੁਰਜੀਤ ਜੱਜ, ਅਕਾਦਮੀ ਦੇ ਸਰਪ੍ਰਸਤ ਐਸ. ਪਰਸ਼ੋਤਮ ਅਤੇ ਜਸਵੰਤ ਸਿੰਘ ਰੰਧਾਵਾ ਨੇ ਕੀਤੀ।ਐਸ.ਪ੍ਰਸ਼ੋਤਮ ਨੇ ਆਏ ਹੋਏ ਆਗੂਆਂ ਨੂੰ ‘ਜੀ ਆਇਆਂ’ ਕਿਹਾ।
ਪ੍ਰਧਾਨ ਰਮੇਸ਼ ਯਾਦਵ ਨੇ ਅਕਾਦਮੀ ਵਲੋਂ 14 ਅਗਸਤ ਨੂੰ ਕਰਵਾਏ ਜਾ ਰਹੇ ਸੈਮੀਨਾਰ ਤੇ ਸੱਭਿਆਚਾਰਕ ਪ੍ਰੋਗਰਾਮ ਦੀ ਰੂਪ ਰੇਖਾ ਦੱਸੀ।ਸਤਨਾਮ ਸਿੰਘ ਮਾਣਕ ਨੇ ਦੱਸਿਆ ਕਿ ਉਹ 1995 ਤੋਂ ਲਗਾਤਾਰ ਹਿੰਦ-ਪਾਕਿ ਮੁਲਕਾਂ ਦੀ ਅਮਨ-ਸ਼ਾਂਤੀ ਲਈ ਕੰਮ ਕਰ ਰਹੇ ਹਨ, ਕਿਉਂਕਿ 1947 ਵਿੱਚ ਦੇਸ਼ ਦੀ ਵੰਡ ਸਮੇਂ 10 ਲੱਖ ਲੋਕ ਮਾਰੇ ਗਏ ਸਨ ਅਤੇ ਡੇੜ ਕਰੋੜ ਲੋਕਾਂ ਦਾ ਉਜਾੜਾ ਹੋਇਆ ਸੀ, ਇਹ ਵੀਹਵੀਂ ਸਦੀ ਦੀ ਸਭ ਤੋਂ ਮਾੜੀ ਘਟਨਾ ਅਤੇ ਦੁਖਾਂਤ ਹੈ।ਅਫਸੋਸ ਦੀ ਗੱਲ ਹੈ ਕਿ ਸਾਡੀਆਂ ਸਰਕਾਰਾਂ ਨੇ ਉਨ੍ਹਾਂ ਲੋਕਾਂ ਦੀ ਕੋਈ ਯਾਦਗਾਰ ਨਹੀਂ ਬਣਾਈ।ਪ੍ਰੋ. ਸੁਰਜੀਤ ਜੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਕਿ ਹਿੰਦੁਸਤਾਨ ਤੇ ਪਾਕਿਸਤਾਨ ਦਰਮਿਆਨ ਵਪਾਰ ਖੋਲਿਆ ਜਾਵੇ ਤਾਂ ਜੋ ਦੋਹਾਂ ਦੇ ਲੋਕ ਖੁਸ਼ਹਾਲ ਹੋਣ।ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਨੇ ਲੋਕਾਂ ਦਾ ਧਿਆਨ ਅੰਮ੍ਰਿਤਸਰ ਨਾਲ ਸਬੰਧਤ ਕੁੱਝ ਮੰਗਾਂ ਵੱਲ ਦਿਵਾਇਆ।
ਇਸ ਮੌਕੇ `ਤੇ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਜਨਰਲ ਸਕੱਤਰ ਧਰਵਿੰਦਰ ਸਿੰਘ ਔਲਖ, ਕਮਲ ਗਿੱਲ, ਕਰਮਜੀਤ ਕੌਰ ਜੱਸਲ, ਹਰਜੀਤ ਸਿੰਘ ਸਰਕਾਰੀਆ, ਗੁਰਜਿੰਦਰ ਸਿੰਘ ਬਘਿਆੜੀ, ਬਲਬੀਰ ਸਿੰਘ ਮੂਧਲ, ਜਗਰੂਪ ਸਿੰਘ ਐਮਾਂ, ਕਿਰਤੀ ਕਿਸਾਨ ਯੂਨੀਅਨ ਦੇ ਜਤਿੰਦਰ ਸਿੰਘ ਛੀਨਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਧਨਵੰਤ ਸਿੰਘ ਖਤਰਾਏ ਕਲਾਂ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਗੁਰਦੇਵ ਸਿੰਘ ਵਰਪਾਲ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੁਖਰਾਮਬੀਰ ਸਿੰਘ ਲੁਹਾਰਕਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਧੰਨਵੰਤ ਸਿੰਘ ਖਤਰਾਏ ਕਲਾਂ, ਕੌਮੀ ਕਿਸਾਨ ਯੂਨੀਅਨ ਦੇ ਕੈਪਟਨ ਸਿੰਘ ਬਘਿਆੜੀ, ਪੰਜਾਬ ਕਿਸਾਨ ਯੂਨੀਅਨ ਦੇ ਮੰਗਲ ਸਿੰਘ ਧਰਮਕੋਟ, ਸੀਟੂ ਦੇ ਜਗਤਾਰ ਸਿੰਘ ਕਰਮਪੁਰਾ, ਜਮਹੂਰੀ ਕਿਸਾਨ ਸਭਾ ਸੈਦਪੁਰ ਦੇ ਸੂਬਾਈ ਆਗੂ ਬਲਦੇਵ ਸਿੰਘ ਸੈਦਪੁਰ, ਆਲ ਇੰਡੀਆ ਕਿਸਾਨ ਸਭਾ ਦੇ ਬਲਕਾਰ ਸਿੰਘ ਦੁਧਾਲਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪਰਮਿੰਦਰ ਸਿੰਘ, ਮਜਦੂਰ ਆਗੂ ਮੰਗਲ ਸਿੰਘ, ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ, ਹਰੀਸ਼ ਸਾਬਰੀ, ਕਾਬਲ ਸਿੰਘ ਛੀਨਾ ਆਦਿ ਹਾਜ਼ਰ ਸਨ।

 

Check Also

ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …