ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ 41 ਵਰ੍ਹਿਆਂ ਤੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਧਾਰਮਿਕ ਸੰਸਥਾ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ (ਰਜਿ.) ਵਲੋਂ ਸ਼੍ਰੋਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਤੇ ਹੋਰ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਸਤੰਬਰ ਨੂੰ ਆ ਰਹੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ `ਜੀਵਨ ਜੁਗਤਿ ਸਮਾਗਮ-2024` ਦੀ ਲੜੀ ਇਸ ਵਾਰ 4 ਅਗਸਤ ਤੋਂ 4 ਸਤੰਬਰ ਤੱਕ ਵੱਖ-ਵੱਖ ਥਾਵਾਂ `ਤੇ ਚਲਾਈ ਜਾਵੇਗੀ।ਸੰਸਥਾ ਦੇ ਸਰਪ੍ਰਸਤ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਨੇ ਦੱਸਿਆ ਕਿ ਪਹਿਲਾ ਸਮਾਗਮ ਭਾਈ ਵੀਰ ਸਿੰਘ ਹਾਲ ਲਾਰੈਂਸ ਰੋਡ ਵਿਖੇ 4 ਅਗਸਤ ਨੂੰ ਸਵੇਰੇ 7.00 ਤੋਂ 10-00 ਵਜੇ ਤੱਕ ਹੋਵੇਗਾ।ਇਸ ਉਪਰੰਤ 4 ਸਤੰਬਰ ਤੱਕ ਲਗਾਤਾਰ ਵੱਖ-ਵੱਖ ਗੁਰਬਾਣੀ ਵਿਸ਼ਿਆਂ `ਤੇ ਲਗਾਤਾਰ 35 ਜੀਵਨ ਜੁਗਤਿ ਸਮਾਗਮ ਅਲੱਗ-ਅਲ਼ੱਗ ਥਾਵਾਂ `ਤੇ ਕਰਵਾਏ ਜਾਣਗੇ।ਇਨਾਂ ਸਮਾਗਮਾਂ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਸਿੰਘ ਸਾਹਿਬਾਨਾਂ ਤੋਂ ਇਲਾਵਾ ਸੰਤ ਮਹਾਂਪੁਰਸ਼ ਤੇ ਪ੍ਰਸਿੱਧ ਰਾਗੀ ਜਥੇ ਤੇ ਕਥਾਵਾਚਕ ਸੰਗਤਾਂ ਨੂੰ ਨਾਮ ਬਾਣੀ ਨਾਲ ਨਿਹਾਲ ਕਰਨਗੇ।ਉਨਾਂ ਕਿਹਾ ਕਿ ਇਹਨਾਂ ਸਮਾਗਮਾਂ ਤੋਂ ਬਾਅਦ 3 ਸਤੰਬਰ ਨੂੰ ਮਹਾਨ ਗੁਰਮਤਿ ਸਮਾਗਮ ਬਾਅਦ ਦੁਪਹਿਰ 3.00 ਤੋਂ ਰਾਤ 11.00 ਵਜੇ ਤੱਕ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਸਜਾਇਆ ਜਾਵੇਗਾ ਅਤੇ 4 ਸਤੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਪੁਰਾਤਨ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਅੰਮ੍ਰਿਤ ਵੇਲੇ 7.00 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।ਪੱਤਰਕਾਰਾਂ ਵਲੋਂ ਕੀਤੇ ਸਵਾਲ ਦੇ ਜਵਾਬ ਵਿੱਚ ਸਮੇਂ ਸੰਸਥਾ ਦੇ ਅਹੁੱਦੇਦਾਰ ਨੇ ਦਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਪੂਰੇ ਪੰਜਾਬ ਵਿੱਚ ਛੁੱਟੀ ਦੀ ਮੰਗ ਸਬੰਧੀ ਪੰਜਾਬ ਸਰਕਾਰ ਨੂੰ ਪਹਿਲਾਂ ਵੀ ਪੱਤਰ ਭੇਜੇ ਗਏ ਹਨ ਅਤੇ ਹੁਣ ਵੀ ਇਸ ਸਬੰਧੀ ਸਰਕਾਰ ਨਾਲ ਰਾਬਤਾ ਕੀਤਾ ਜਾਵੇਗਾ।
ਇਸ ਮੌਕੇ ਸੰਸਥਾ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ, ਕਾਰਜਕਾਰੀ ਪ੍ਰਧਾਨ ਸਤਿੰਦਰ ਸਿੰਘ ਚਾਵਲਾ, ਸ਼ਰਨਜੀਤ ਸਿੰਘ, ਗੁਰਬਖਸ਼ ਸਿੰਘ ਬੱਗਾ, ਅੰਮ੍ਰਿਤਪਾਲ ਸਿੰਘ ਜੰਡਿਆਲਾ, ਜੋਗਿੰਦਰ ਸਿੰਘ ਟੰਡਨ, ਭਾਈ ਜਗਦੀਸ਼ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ ਖਾਲਸਾ, ਜਗਦੀਸ਼ ਸਿੰਘ ਵਾਲੀਆ, ਚਰਨਜੀਤ ਸਿੰਘ ਅਖੰਡ ਕੀਰਤਨੀ ਜਥਾ ਸਮੇਤ ਹੋਰ ਸੁਸਾਇਟੀ ਮੈਂਬਰ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …