ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਵਿਖੇ ਸਾਲ 2024-25 ਦੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਹੋਣ ’ਤੇ ‘ਅਰਦਾਸ ਦਿਵਸ’ ਸਮਾਗਮ ਕਰਵਾਇਆ ਗਿਆ।ਇਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥਣਾਂ ਨੇ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ।ਸ: ਛੀਨਾ ਨੇ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਆਪਣੇ ਸੰਬੋਧਨ ’ਚ ਕਿਹਾ ਕਿ ਔਰਤਾਂ ਦੇਸ਼ ਤੇ ਸਮਾਜ ਦਾ ਭਵਿੱਖ ਹਨ। ਅਜੋਕੇ ਸਮੇਂ ’ਚ ਕੁੜੀਆਂ ਪੜ੍ਹਾਈ ਦੇ ਮਾਮਲੇ ’ਚੋਂ ਮੁੰਡਿਆਂ ਨਾਲੋ ਮੋਹਰੀ ਹਨ ਅਤੇ ਲੜਕੀਆਂ ਆਪਣੀ ਪ੍ਰਤਿਭਾ ਨਾਲ ਕਈ ਉਪਲੱਬਧੀਆਂ ਹਾਸਲ ਕਰ ਰਹੀਆਂ ਹਨ।ਉਨਾਂ ਨੇ ਆਰਟਸ ਗਰੁੱਪ ਦੀ ਵਿਦਿਆਰਥਣ ਰਿੰਪਲ ਨੂੰ 97.8 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ ’ਚੋਂ ਦੂਜਾ ਅਤੇ ਸੂਬੇ ’ਚੋਂ 12ਵਾਂ ਸਥਾਨ ਹਾਸਲ ਕਰਨ ‘ਤੇ ਸਰਟੀਫ਼ਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸੰਤੋਖ ਸਿੰਘ ਸੇਠੀ, ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਅੰਡਰ ਸੈਕਟਰ ਡੀ.ਐਸ ਰਟੌਲ, ਪ੍ਰੋ. ਰਵਿੰਦਰ ਕੌਰ, ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …