Friday, July 11, 2025

ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੰਗਰੂਰ, 3 ਅਗਸਤ (ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਦੇ ਬੱਚਿਆਂ ਨੇ ਤੀਆਂ ਦਾ ਤਿਉਹਾਰ ਮਨਾਇਆ।ਬੱਚਿਆਂ ਨੇ ਗਿੱਧਾ, ਭੰਗੜਾ ਅਤੇ ਮਨੋਰੰਜ਼ਨ ਦੀਆਂ ਕਈ ਹੋਰ ਵੰਨਗੀਆਂ ਪੇਸ਼ ਕੀਤੀਆਂ। ਉਨਾਂ ਨੇ ਪੰਜਾਬੀ ਸੱਭਿਆਚਾਰ ਦੀਆਂ ਗਿੱਧੇ ਦੀਆਂ ਬੋਲੀਆਂ ਪਾ ਕੇ ਸਭ ਨੂੰ ਮੰਤਰ ਮੁਗਧ ਕੀਤਾ।ਬੱਚੇ ਵੱਖ-ਵੱਖ ਰੰਗ-ਬਰੰਗੀਆਂ ਡਰੈਸਾਂ ਵਿੱਚ ਤਿਆਰ ਹੋ ਕੇ ਆਏ ਸਨ।ਸਾਉਣ ਦੇ ਮੀਂਹ ਦੀ ਖੁਸ਼ੀ ਵਿੱਚ ਮਿਡ ਡੇਅ ਮੀਲ ਵਰਕਰਾਂ ਨੇ ਖੂਬ ਮਿਹਨਤ ਨਾਲ ਬੱਚਿਆਂ ਨੂੰ ਪੰਜਾਬ ਦਾ ਸੱਭਿਆਚਾਰਕ ਪਕਵਾਨ ਗੁਲਗਲੇ ਬਣਾ ਕੇ ਖਵਾਏ ਗਏ।

Check Also

ਸਮੂਹ ਬੂਥ ਲੈਵਲ ਅਫ਼ਸਰਾਂ ਦੀ ਕਰਵਾਈ ਗਈ ਟਰੇਨਿੰਗ

ਅੰਮ੍ਰਿਤਸਰ, 11 ਜੁਲਾਈ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮੂਹ ਬੂਥ …